18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਸਜਾਏ <br/>

ਅਜੀਤ ਡੈਸਕ 07-11-2025
ਜੈਂਤੀਪੁਰ, 6 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਪਿੰਡਾਂ ਅੱਡਾ ਜੈਂਤੀਪੁਰ, ਸਹਿਣੇਵਾਲੀ, ਵਰਿਆਮ ਨੰਗਲ, ਭੋਆ ਫਤਿਹਗੜ੍ਹ, ਕੱਥੂਨੰਗਲ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜੋ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋ ਕੇ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਇਆ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਪੁੱਜਣ 'ਤੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਵਲੋਂ ਗੁਰੂ ਸਾਹਿਬ ਨੂੰ ਸੁੰਦਰ ਰੁਮਾਲਾ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਜੀ ਆਇਆਂ ਕਿਹਾ ਉਸ ਤੋਂ ਉਪਰੰਤ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਪੁੱਜਣ 'ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਰੂਪ ਸਿੰਘ ਮਜੀਠਾ ਤੇ ਹੈੱਡ ਗ੍ਰੰਥੀ ਬਾਬਾ ਜਗਬੀਰ ਸਿੰਘ ਨੰਗਲ ਪੰਨੂੰਆ ਵਲੋਂ ਸੰਗਤਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਬੱਲ, ਬਿਕਰਮਜੀਤ ਸਿੰਘ ਖਾਲਸਾ, ਸਰਬਜੀਤ ਸਿੰਘ ਬਾਠ, ਡਾ. ਹਿਰਦੇਪਾਲ ਸਿੰਘ ਲਾਲੀ, ਮਨਮੋਹਨ ਸਿੰਘ ਢਿੱਲੋਂ, ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਸਰਪੰਚ ਰਜਵਿੰਦਰ ਕੌਰ ਰੰਧਾਵਾ, ਅਰਬਿੰਦਰ ਸਿੰਘ ਰੰਧਾਵਾ, ਨਰਿੰਦਰ ਸਿੰਘ ਜੇ. ਪੀ., ਜਥੇਦਾਰ ਗੁਰਮੀਤ ਸਿੰਘ, ਬਾਬਾ ਬਲਜੀਤ ਸਿੰਘ ਕੱਥੂਨੰਗਲ, ਜੋਗਿੰਦਰ ਸਿੰਘ ਰੰਧਾਵਾ, ਰੁਪਿੰਦਰ ਸਿੰਘ ਰੰਧਾਵਾ ਯੂ. ਐੱਸ. ਏ., ਗੁਰਭੇਜ ਸਿੰਘ ਸੋਨਾ ਭੋਆ, ਜਗਬੀਰ ਸਿੰਘ ਬਾਊ ਚਾਚੋਵਾਲੀ, ਸਰਪੰਚ ਰਘਬੀਰ ਸਿੰਘ ਸੰਧੂ, ਬਾਬਾ ਕਰਮ ਸਿੰਘ ਕੱਥੂਨੰਗਲ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਦੀਦਾਰ ਸਿੰਘ ਕੱਥੂਨੰਗਲ ਵਾਲਿਆਂ ਵਲੋਂ ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਡਾਕਘਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।