ਅੰਮਿ੍ਤਸਰ, 6 ਨਵੰਬਰ (ਰੇਸ਼ਮ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਅੰਮਿ੍ਤਸਰ ਦੇ ਸਮੂਹ ਸਰਕਾਰੀ ਮੁਲਾਜ਼ਮ ਅੱਜ 7 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਖਿਲਾਫ ਸੂਬਾ ਪੱਧਰੀ ਰੋਸ ਮਾਰਚ ਕਰਨਗੇ | ਇਹ ਪ੍ਰਗਟਾਵਾ ਕਰਦਿਆਂ ਡੀ.ਸੀ. ਦਫਤਰ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਨੀਲ ਕੁਮਾਰ ਨੇ ਦੱਸਿਆ ਕਿ ਇਸ ਸੰਬੰਧੀ ਸੂਬਾ ਪੱਧਰੀ ਮੀਟਿੰਗ ਮੋਹਾਲੀ ਵਿਖੇ ਹੋਈ, ਜਿਸ ਸੰਬੰਧੀ ਵੱਖ-ਵੱਖ ਆਗੂਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ | ਇਸ ਵਿਚ ਸੂਬਾ ਲੀਡਰਸ਼ਿਪ ਵਲੋਂ ਜ਼ਿਲਿ੍ਹਆਂ ਦੇ ਲੀਡਰਸ਼ਿਪ ਦੀ ਜ਼ੋਰਦਾਰ ਮੰਗ 'ਤੇ ਅੱਗੇ ਲਗਾਤਾਰ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ | ਜਿਸ ਤਹਿਤ 7 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਤਰਨਤਾਰਨ ਵਿਖੇ ਸੂਬਾ ਪੱਧਰੀ ਰੋਸ ਮਾਰਚ ਕੀਤਾ ਜਾਵੇਗਾ | ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਹ ਮੀਟਿੰਗ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ, ਤਰਸੇਮ ਸਿੰਘ ਭੱਠਲ ਸੂਬਾ ਜਨਰਲ ਸਕੱਤਰ ਤੇ ਹੋਰ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ |