ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਕਮਿਸ਼ਨਰ ਵਲੋਂ ਸੜਕਾਂ ਦਾ ਨਿਰੀਖਣ
ਅਜੀਤ ਡੈਸਕ
07-11-2025
ਇਸ ਦੌਰਾਨ ਵਧੀਕ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਨਿਗਮ ਵਲੋਂ ਸ਼ੁਰੂ ਕਰ ਦਿੱਤੀਆਂ ਹੈ, ਜਿਸ ਦੇ ਤਹਿਤ ਸ਼ਹਿਰ ਦੇ ਗੋਲਡਨ ਗੇਟ ਤੋਂ ਜੀ.ਟੀ. ਰੋਡ ਰਾਮ ਤਲਾਈ ਦੀ ਸਫ਼ਾਈ ਦੇ ਕੰਮਾਂ ਦੀ ਜ਼ਿੰਮੇਵਾਰੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀ ਗਈ ਹੈ |ਇਸ ਦੌਰਾਨ ਉਨ੍ਹਾਂ ਨੇ ਸੜਕਾਂ 'ਤੇ ਲੱਗੀਆਂ ਲਾਈਟਾਂ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ 100 ਫੀਸਦੀਆਂ ਲਾਈਟਾਂ ਦੇ ਜਗਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ |