ਅੰਮਿ੍ਤਸਰ, 6 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਥ ਵੈਲਫੇਅਰ ਵਿਭਾਗ ਵਲੋਂ ਤਿੰਨ ਦਿਨਾਂ ਦਾ ਵੱਡਾ ਇੰਟਰ-ਜ਼ੋਨਲ (ਫਾਈਨਲ) ਯੂਥ ਫੈਸਟੀਵਲ ਅੱਜ 7 ਤੋਂ 9 ਨਵੰਬਰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਭੰਗੜਾ, ਗਿੱਧਾ, ਕਲਾਸੀਕਲ ਡਾਂਸ, ਵੈਸਟਰਨ ਵੋਕਲ, ਮੀਮ, ਸਕਿੱਟ, ਕਵੀ ਦਰਬਾਰ, ਕਵਿਸ਼ਰੀ, ਵਾਰ ਗਾਇਨ ਤੋਂ ਲੈ ਕੇ ਰੰਗੋਲੀ, ਫੁਲਕਾਰੀ, ਪੋਸਟਰ ਮੇਕਿੰਗ ਤੱਕ ਸੈਂਕੜੇ ਮੁਕਾਬਲੇ ਹੋਣਗੇ | ਯੂਥ ਵੈਲਫੇਅਰ ਵਿਭਾਗ ਦੇ ਇੰਚਾਰਜ ਪ੍ਰੋ. (ਡਾ.) ਅਮਨਦੀਪ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ.ਐਸ. ਚਾਹਲ 7 ਨਵੰਬਰ ਨੂੰ ਸਵੇਰੇ 10 ਵਜੇ ਫੈਸਟੀਵਲ ਦਾ ਉਦਘਾਟਨ ਕਰਨਗੇ | ਅੰਤਿਮ ਦਿਨ 9 ਨਵੰਬਰ ਨੂੰ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕਰਨਗੇ ਅਤੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ |