18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਪ੍ਰੀਤ ਵਡਾਲੀ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 07-11-2025
ਛੇਹਰਟਾ, 6 ਨਵੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਦੇ ਗ੍ਰਹਿ ਵਿਖੇ ਤਰਨ ਤਾਰਨ ਜ਼ਿਮਨੀ ਚੋਣ ਦੇ ਸੰਬੰਧ ਵਿਚ ਚੋਣ ਡਿਊਟੀ ਨਿਭਾਅ ਰਹੇ ਆਗੂਆਂ ਦੀ ਮੀਟਿੰਗ ਬੁਲਾਈ, ਜਿਸ ਤਹਿਤ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਨੂੰ ਪਿ੍ੰ: ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਚੋਣ ਪ੍ਰਚਾਰ ਤੇ ਭਾਰੀ ਜਿੱਤ ਦਿਵਾਉਣ ਲਈ ਮਿਲੇ | ਪਿੰਡ ਬਾਲਾਚੱਕ ਤੇ ਕੋਟਲੀ ਦੀ ਪਾਰਟੀ ਦੀ ਸਥਿਤੀ ਬਾਰੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਇਨ੍ਹਾਂ ਪਿੰਡਾਂ ਵਿਚ ਅਕਾਲੀ ਦਲ ਦੀ ਸਥਿਤੀ ਬਾਰੇ ਜਾਣਕਾਰੀ ਤੇ ਮਜਬੂਤੀ ਲਈ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬਿਕਰਮ ਸਿੰਘ ਵੇਰਕਾ, ਜਸਪ੍ਰੀਤ ਸਿੰਘ ਬੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਨਾਲ ਮੁਲਾਕਾਤ ਕਰ ਕੇ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਗੁਰੂ ਨਾਨਕ ਦੇਵ 'ਵਰਸਿਟੀ ਦਾ ਇੰਟਰ-ਜ਼ੋਨਲ ਯੂਥ ਫੈਸਟੀਵਲ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।