18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਿੱਖ ਵੈੱਲਫੇਅਰ ਸੁਸਾਇਟੀ ਯੂ. ਕੇ. ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਡੀਜ਼ਲ ਵੰਡਿਆ

ਅਜੀਤ ਡੈਸਕ 07-11-2025
ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਖ਼ੁਫ਼ੀਆ ਵਿੰਗ ਦੇ ਇੰਸਪੈਕਟਰ ਪਰਮਿੰਦਰ ਸਿੰਘ ਸੂਫ਼ੀ ਦੇ ਉੱਦਮ ਨਾਲ ਸਿੱਖ ਵੈੱਲਫੇਅਰ ਸੁਸਾਇਟੀ ਯੂ. ਕੇ. ਵਲੋਂ ਪ੍ਰਧਾਨ ਗੁਰਵੀਰ ਸਿੰਘ ਅਟਕੜ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡ ਰੂੜੇਵਾਲ ਵਿਖੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦੀ ਫ਼ਸਲ ਬੀਜਣ ਲਈ ਡੀਜ਼ਲ ਤੇਲ ਵੰਡਿਆ ਗਿਆ | ਇਸ ਸੰਸਥਾ ਕੋਲੋਂ ਡੀਜ਼ਲ ਤੇਲ ਪ੍ਰਾਪਤ ਕਰਨ ਵਾਲੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਵਿਸ਼ੇਸ਼ ਤੌਰ 'ਤੇ ਸੰਸਥਾ ਦਾ ਧੰਨਵਾਦ ਕੀਤਾ | ਇਸ ਮੌਕੇ ਵਸੀਕਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਅਜੈਬ ਸਿੰਘ ਵਿਛੋਆ, ਪਰਮਜੀਤ ਸਿੰਘ, ਚਰਨਜੀਤ ਸਿੰਘ, ਨਿਸ਼ਾਨ ਸਿੰਘ, ਅਰਜਨ ਸਿੰਘ, ਰਣਦੀਪ ਸਿੰਘ, ਗੁਰਬਾਜ਼ ਸਿੰਘ, ਬਿਕਰਮਜੀਤ ਸਿੰਘ, ਦਲਜਿੰਦਰ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਬਰਕਤ ਮਸੀਹ, ਸਤਿੰਦਰ ਸਿੰਘ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅਧੀਨ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਪਿੰਡ ਚਾਟੀਵਿੰਡ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।