18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 07-11-2025
ਅੰਮਿ੍ਤਸਰ, 6 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ | ਉਪਰੰਤ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬੱਚਿਆਂ ਨੂੰ ਸੌਖੇ ਸ਼ਬਦਾਂ 'ਚ ਸਮਝਾਉਂਦੇ ਹੋਏ ਸਚਾਈ, ਇਮਾਨਦਾਰੀ ਤੇ ਬਰਾਬਰੀ ਦੇ ਮੁੱਲਾਂ 'ਤੇ ਚਾਨਣ ਪਾਇਆ | ਬੱਚਿਆਂ ਨੇ ਨਾਟਕ ਅਤੇ ਗੀਤ 'ਚ ਹਿੱਸਾ ਲਿਆ | ਸਮਾਗਮ ਦੀ ਸਮਾਪਤੀ ਅਰਦਾਸ ਅਤੇ ਲੰਗਰ ਪ੍ਰਸਾਦ ਨਾਲ ਕੀਤਾ ਗਿਆ | ਪਿ੍ੰ: ਗੁਨੀਤਾ ਗਰੇਵਾਲ ਨੇ ਬੱਚਿਆਂ ਅਤੇ ਸਟਾਫ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਹੋਏ ਰਾਹ 'ਤੇ ਤੁਰਨ ਦਾ ਸਨੇਹਾ ਦਿੱਤਾ |
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ 'ਪਹਿਲ ਰਿਸੋੋਰਸ ਸੈਂਟਰ' 'ਚ ਹਿੱਸਾ ਲਿਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅਧੀਨ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।