29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੰਟਰ-ਜ਼ੋਨ ਯੂਥ ਫੈਸਟੀਵਲ ਦਾ ਆਗਾਜ਼

ਅਜੀਤ ਡੈਸਕ 08-11-2025
ਅੰਮਿ੍ਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਇੰਟਰ-ਜ਼ੋਨ ਯੂਥ ਫੈਸਟੀਵਲ ਦਾ ਸ਼ਾਨਦਾਰ ਆਗਾਜ਼ ਹੋਇਆ, ਜਿਸ 'ਚ ਪਹਿਲੀ ਪੇਸ਼ਕਾਰੀ ਦੇ ਨਾਲ ਹੀ ਵਿਦਿਆਰਥੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ, ਲੋਕਾਂ ਦੇ ਜਜ਼ਬੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਵਾਲੀ ਮਨੋਬਿਰਤੀ ਨੂੰ ਭਾਵਪੂਰਕ ਢੰਗ ਨਾਲ ਮੰਚ 'ਤੇ ਪੇਸ਼ ਕੀਤਾ | ਇਸ ਸਮੂਹ ਨਾਚ ਵਿਚ ਗੁਰੂਆਂ ਦੀ ਬਖ਼ਸ਼ਿਸ਼ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਉਜਾਗਰ ਕੀਤਾ ਗਿਆ, ਜਿਸ ਨੇ ਦਰਸ਼ਕਾਂ ਦੇ ਦਿਲ ਜਿੱਤ ਲਏ | ਫੈਸਟੀਵਲ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਡਾ. ਕੇ. ਐੱਸ. ਚਾਹਲ, ਰਜਿਸਟਰਾਰ ਅਤੇ ਡਾ. ਅਮਨਦੀਪ ਸਿੰਘ, ਡਾਇਰੈਕਟਰ ਯੂਥ ਵੈਲਫੇਅਰ ਤੇ ਉਨ੍ਹਾਂ ਦੀ ਟੀਮ ਵਲੋਂ ਸ਼ਮ੍ਹਾ ਰੋਸ਼ਨ ਕਰਕੇ ਕੀਤਾ ਗਿਆ | ਡਾ. ਕੇ. ਐੱਸ. ਚਾਹਲ ਨੇ ਕਿਹਾ ਕਿ ਇਸ ਕਲਾ ਸੱਭਿਆਚਾਰਕ ਤੇ ਵਿਚਾਰ ਮੇਲੇ 'ਚ ਹਿੱਸਾ ਲੈਣਾ ਆਪਣੇ ਆਪ 'ਚ ਹੀ ਇਕ ਜਿੱਤ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਈ ਵਾਰ ਨਤੀਜੇ ਉਮੀਦਾਂ ਅਨੁਸਾਰ ਨਹੀਂ ਆਉਂਦੇ, ਪਰ ਜੱਜਾਂ ਦੇ ਫ਼ੈਸਲੇ ਹਮੇਸ਼ਾ ਨਿਰਪੱਖ ਅਤੇ ਤਜਰਬੇਕਾਰ ਵਿਚਾਰਧਾਰਾ 'ਤੇ ਆਧਾਰਿਤ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਾਡਾ ਕੰਮ ਆਪਣਾ ਵਧੀਆ ਪ੍ਰਦਰਸ਼ਨ ਕਰਨਾ ਹੈ, ਬਾਕੀ ਫ਼ੈਸਲਾ ਜੱਜਾਂ 'ਤੇ ਛੱਡਣਾ ਚਾਹੀਦਾ ਹੈ | ਡਾ. ਚਾਹਲ ਨੇ ਯੁਵਕ ਭਲਾਈ ਵਿਭਾਗ ਦੀ ਟੀਮ, ਖਾਸ ਤੌਰ 'ਤੇ ਡਾ. ਅਮਨਦੀਪ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਟੀਮ ਪਿਛਲੇ ਸਵਾ ਮਹੀਨੇ ਤੋਂ ਦਿਨ-ਰਾਤ ਮਿਹਨਤ ਕਰ ਰਹੀ ਹੈ | ਅੱਜ ਦਸ਼ਮੇਸ਼ ਆਡੀਟੋਰੀਅਮ ਵਿਚ ਕੋਰੀਓਗ੍ਰਾਫੀ, ਜਨਰਲ ਡਾਂਸ, ਗਿੱਧਾ, ਗੋਲਡਨ ਜੂਬਲੀ ਕਨਵੈਨਸ਼ਨ ਸੈਂਟਰ ਵਿਚ ਕਲਾਸੀਕਲ ਵੋਕਲ, ਕਲਾਸੀਕਲ ਇੰਸਟੂਮੈਂਟ (ਪਰਕੱਸ਼ਨ ਤੇ ਨਾਨ-ਪਰਕੱਸ਼ਨ), ਫੋਕ ਆਰਕੈਸਟਰਾ, ਕਾਨਫਰੰਸ ਹਾਲ ਵਿਚ ਕਵੀ ਦਰਬਾਰ, ਇਲੋਕਿਊਸ਼ਨ (ਇੰਗਲਿਸ਼), ਇਲੋਕਿਊਸ਼ਨ (ਪੰਜਾਬੀ/ਹਿੰਦੀ) ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡਾ. ਬਲਬੀਰ ਸਿੰਘ, ਡਾ. ਸੁਨੀਲ, ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮਲ੍ਹੀ, ਡਾ. ਵਿਸ਼ਾਲ ਭਾਰਦਵਾਜ, ਡਾ. ਹਰਿੰਦਰ ਕੌਰ ਸੋਹਲ, ਡਾ. ਸਤਵਿੰਦਰ, ਡਾ. ਅਮਨਪ੍ਰੀਤ ਕੌਰ, ਡਾ. ਪ੍ਰਭਸਿਰਨ ਸਿੰਘ, ਡਾ. ਮੁਨੀਸ਼ ਸੈਣੀ, ਡਾ. ਹਰਕਿਰਨਦੀਪ ਕੌਰ, ਡਾ. ਰਾਜੇਸ਼, ਡਾ. ਅਸ਼ਵਿੰਦ, ਡਾ. ਬਲਜੀਤ ਕੌਰ ਰਿਆੜ, ਡਾ. ਨਿਰਮਲ ਸਿੰਘ, ਡਾ. ਰਜਵਿੰਦਰ ਕੌਰ, ਡਾ. ਸੁਨੈਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਂਟੀ ਗੈਂਗਸਟਰ ਸੈੱਲ ਵਲੋਂ 200 ਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ (ਗਲਾਕ) ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵਿਭਾਗ ਨੇ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।