29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਐਂਟੀ ਗੈਂਗਸਟਰ ਸੈੱਲ ਵਲੋਂ 200 ਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ (ਗਲਾਕ) ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 08-11-2025
ਅੰਮਿ੍ਤਸਰ, 7 ਨਵੰਬਰ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ ਵਲੋਂ ਐਂਟੀ ਗੈਂਗਸਟਰ ਓਪਰੇਸ਼ਨ ਸੈੱਲ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਕਿ 200 ਗ੍ਰਾਮ ਹੈਰੋਇਨ, 2 ਗਲਾਕ ਪਿਸਤੌਲ 9 ਐੱਮ. ਐੱਮ. 4 ਜਿੰਦਾ ਰੋਂਦ, ਤੇ 10 ਹਜ਼ਾਰ ਡਰੱਗ ਮਨੀ ਸਮੇਤ ਐਕਟਿਵਾ ਸਕੂਟਰੀ ਸਵਾਰ ਤਸਕਰ ਨੂੰ ਗਿ੍ਫਤਾਰ ਕਰ ਲਿਆ ਗਿਆ | ਇਹ ਖੁਲਾਸਾ ਕਰਦਿਆਂ ਸੈੱਲ ਦੇ ਇੰਚਾਰਜ਼ ਸਬ ਇੰਸ: ਬਲਵਿੰਦਰ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਨੌਜਵਾਨ ਦੀ ਸ਼ਨਾਖਤ ਮਨਦੀਪ ਸਿੰਘ ਉਰਫ ਮਨੀ (25) ਨੇੜੇ ਵੈਟਰਨਰੀ ਹਸਪਤਾਲ ਕੱਥੂਨੰਗਲ ਥਾਣਾ ਕੱਥੂਨੰਗਲ ਵਜੋਂ ਹੋਈ ਹੈ | ਉਨ੍ਹਾਂ ਦਸਿਆ ਕਿ ਬੀਤੇ ਦਿਨ ਏ. ਐੱਸ. ਆਈ. ਪਰਗਟ ਸਿੰਘ ਸਮੇਤ ਪੁਲਿਸ ਪਾਰਟੀ ਫੋਰਟਿਸ ਐਸਕੋਰਟ ਹਸਪਤਾਲ ਦੇ ਨੇੜੇ ਨਾਕਾਬੰਦੀ ਦੌਰਾਨ ਸ਼ੱਕ ਦੇ ਅਧਾਰ ਤੇ ਐਕਟਿਵਾ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਜਿਸ ਪਾਸੋਂ ਉਕਤ ਹੈਰੋਇਨ ਤੇ ਪਿਸਤੌਲ ਬਰਾਮਦ ਹੋਣ ਉਪਰੰਤ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ 'ਚ ਪੇਸ਼ ਕੀਤਾ ਤੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ | ਪੁਲਿਸ ਰਿਮਾਂਡ ਦੌਰਾਨ ਉਕਤ ਨੌਜਵਾਨ ਨੇ ਇੰਕਸਾਫ ਮੁਤਾਬਿਕ 10 ਹਜ਼ਾਰ ਰੁਪਏ ਡੱਰਗ ਮਨੀ ਬ੍ਰਾਮਦ ਕਰਵਾਏ ਹਨ ਜੋ ਕਿ ਮਨਦੀਪ ਸਿੰਘ ਉਰਫ ਮਨੀ ਵਾਸੀ ਇਸ ਵੇਲੇ ਪੁਲਿਸ ਰਿਮਾਂਡ 'ਤੇ ਹੈ, ਜਿਸ ਪਾਸੋਂ ਬਰੀਕੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਇਸ ਪਾਸੋਂ ਹੋਰ ਵੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਆਸਟ੍ਰੇਲੀਆ 'ਚ ਦੋਸ਼ੀ ਪਤੀ-ਪਤਨੀ ਦੀ ਜਾਇਦਾਦ ਜ਼ਬਤ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੰਟਰ-ਜ਼ੋਨ ਯੂਥ ਫੈਸਟੀਵਲ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।