ਅੰਮਿ੍ਤਸਰ, 7 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਪੱਥਰਾਂ ਵਾਲੀ ਪਾਰਕ, ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਲੰਗਰ ਲਗਾਇਆ ਗਿਆ | ਸਮਾਜ ਸੇਵਕ ਗੁਰਚਰਨ ਸਿੰਘ ਚੰਨਾ ਨੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਰਾਹਗੀਰਾਂ ਨੂੰ ਲੰਗਰ ਵੰਡਿਆ | ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਦਲਜੀਤ ਸਿੰਘ, ਬਲਜੀਤ ਸਿੰਘ, ਸ਼ਸ਼ੀ, ਸੰਜਨਾ ਆਦਿ ਮੌਜੂਦ ਸਨ |