ਅੰਮਿ੍ਤਸਰ, 7 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਅਤੇ ਵਿਦਿਆਰਥੀਆਂ ਨੇ ਮਿਲਕੇ ਜਪੁਜੀ ਸਾਹਿਬ ਤੇ ਮੂਲ ਮੰਤਰ ਦਾ ਪਾਠ ਉਪਰੰਤ ਸ਼ਬਦ ਗਾਇਨ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਪਰਮਜੀਤ ਕੌਰ ਸੇਖੋਂ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਮੂਲ ਸਿਧਾਂਤ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |