ਅੰਮਿ੍ਤਸਰ, 7 ਨਵੰਬਰ (ਸੁਰਿੰਦਰ ਕੋਛੜ)-ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਵਿਰਾਸਤੀ ਮਾਰਗ ਸਥਿਤ ਦਵਾਈਆਂ ਦਾ ਲੰਗਰ ਲਗਾਇਆ ਗਿਆ | ਇਸ ਦੌਰਾਨ ਮਾਹਿਰ ਡਾਕਟਰ ਅਮਰਜੀਤ ਸਿੰਘ ਸਚਦੇਵਾ ਦੀ ਨਿਗਰਾਨੀ ਹੇਠ ਦਰਜਨਾਂ ਦੀ ਗਿਣਤੀ 'ਚ ਲੋੜਵੰਦ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਖੰਘ, ਜ਼ੁਕਾਮ, ਬੁਖ਼ਾਰ, ਕਮਜ਼ੋਰੀ, ਖ਼ਾਰਸ਼ ਅਤੇ ਦਰਦਾਂ ਆਦਿ ਦਵਾਈਆਂ ਦਿੱਤੀਆਂ ਗਈਆਂ | ਲੰਗਰ ਦੀ ਆਰੰਭਤਾ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਅਮਰਜੀਤ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ | ਡਾ: ਸਚਦੇਵਾ ਵਲੋਂ ਸਿਫ਼ਾਰਸ਼ ਕੀਤੀਆਂ ਦਵਾਈਆਂ ਮਰੀਜ਼ਾਂ ਨੂੰ ਅੰਮਿ੍ਤਸਰ ਵਿਕਾਸ ਮੰਚ ਦੇ ਸਰਪ੍ਰਸਤ ਪਿ੍ੰਸੀਪਲ ਕੁਲਵੰਤ ਸਿੰਘ ਅਣਖੀ, ਸੁਨੀਲ ਕੁਮਾਰ, ਅਲਿਸਟੇ ਹੋਟਲ ਦੇ ਮਾਲਕ ਹਰਮੀਤ ਸਿੰਘ ਅਤੇ ਜਤਿੰਦਰ ਪਾਲ ਸਿੰਘ ਬੌਬੀ ਬਾਦਸ਼ਾਹ ਨੇ ਵੰਡੀਆਂ | ਇਸ ਤੋਂ ਪਹਿਲਾਂ ਹਰਮੀਤ ਸਿੰਘ ਵਲੋਂ ਸਵੇਰ ਦੇ ਸਮੇਂ ਖ਼ਾਲਸ ਦੁੱਧ ਦਾ ਲੰਗਰ ਵੀ ਲਗਾਇਆ ਗਿਆ |