29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਚੰਦਰਪੁਰਾ (ਝਾਰਖੰਡ) 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 08-11-2025
ਅੰਮਿ੍ਤਸਰ, 7 ਨਵੰਬਰ (ਅ. ਬ.)-ਗੁ: ਸ੍ਰੀ ਗੁਰੂ ਸਿੰਘ ਸਾਹਿਬ ਚੰਦਰਪੁਰ (ਝਾਰਖੰਡ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਗਰ ਕੀਰਤਨ ਸਜਾਇਆ ਗਿਆ | ਗੁ: ਸਾਹਿਬ ਚੰਦਰਪੁਰਾ ਦੇ ਤਰਲੋਚਨ ਸਿੰਘ ਅਤੇ ਮੁੱਖ ਗਿਆਨੀ ਤਰਸੇਮ ਸਿੰਘ ਨੇ ਦੱਸਿਆ ਹੈ ਕਿ ਤੇ ਸ੍ਰੀ ਗੁਰੂ ਨਾਨਕ ਦੇਵਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਚੰਦਰਪੁਰਾ ਸਟੇਸ਼ਨ, ਝਰਨਾਡੀ, ਡੀ. ਵੀ. ਸੀ. ਕਾਲੋਨੀ, ਪੱਛਮ ਪੱਲੀ ਹੁੰਦਾ ਹੋਇਆ ਵਾਪਸ ਗੁ: ਸ੍ਰੀ ਗੁਰੂ ਸਿੰਘ ਵਾਪਸ ਪਰਤਿਆ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਗਤਕਾ ਸਪੋਰਟਸ ਤਰਨ ਤਾਰਨ ਸਾਹਿਬ ਭਾਈ ਅੰਮਿ੍ਤਪਾਲ ਸਿੰਘ, ਹਰਪ੍ਰੀਤ ਸਿੰਘ, ਸਾਜਨਪ੍ਰੀਤ ਸਿੰਘ, ਪਰਮਜੀਤ ਸਿੰਘ, ਸਿਮਰਨਜੀਤ ਸਿੰਘ ਤਰਨਦੀਪ ਸਿੰਘ, ਜਸਕਰਨ ਸਿੰਘ ਗੁਰਲਾਲ ਸਿੰਘ ਜਸਪਾਲ ਸਿੰਘ ਤੇ ਅਮਨਦੀਪ ਸਿੰਘ ਵਲੋਂ ਸੰਗਤਾਂ ਨੂੰ ਗਤਕੇ ਦੇ ਜੌਹਰ ਦਿਖਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਗੁ: ਸਾਹਿਬ ਪ੍ਰਧਾਨ ਤਰਲੋਚਨ ਸਿੰਘ, ਬਾਬਾ ਤਰਸੇਮ ਸਿੰਘ, ਗੁਲਜ਼ਾਰ ਸਿੰਘ, ਮੰਗਲ ਸਿੰਘ, ਰਘਬੀਰ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੈਕਟਰੀ ਤਰਲੋਕ ਸਿੰਘ, ਮਨਿੰਦਰ ਸਿੰਘ ਸ਼ੇਰਗਿੱਲ, ਮੁਖਤਾਰ ਸਿੰਘ ਛੱਜਲਵੱਢੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਸਦ 'ਚ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਸੁਰੱਖਿਆ ਦਾ ਮੁੱਦਾ ਉਠਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਤੋਂ ਅੰਮਿ੍ਤਸਰ ਪਹੁੰਚੇਗੀ 'ਸੀਸੁ ਦੀਆ ਪਰ ਸਿਰਰੁ ਨਾ ਦੀਆ'...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।