24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਚੌਕਸੀ ਵਿਭਾਗ ਦੀ ਟੀਮ ਨੇ ਨਗਰ ਨਿਗਮ ਦਫ਼ਤਰ ਵਿਖੇ ਦਿੱਤੀ ਦਸਤਕ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਚੌਕਸੀ ਵਿਭਾਗ ਦੀ ਟੀਮ ਵਲੋਂ ਨਗਰ ਨਿਗਮ ਦੇ ਦਫ਼ਤਰ ਵਿਖੇ ਦਸਤਕ ਦਿੱਤੀ ਅਤੇ ਇਸ ਉਪਰੰਤ ਇਸ ਟੀਮ ਨੇ ਸ਼ਹਿਰ ਵਿਚ ਅਣ-ਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ ਨੂੰ ਦੇਖਿਆ | ਅੱਜ ਸਵੇਰੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਵੀਚ ਕੁਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਐੱਸ. ਵੀ. ਓ. ਸੁਨੀਲ ਕੁਮਾਰ ਦੀ ਅਗਵਾਈ ਹੇਠ ਵਿਭਾਗ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਿਖੇ ਦਸਤਕ ਦਿੱਤੀ | ਇਹ ਟੀਮ ਕੱਲ੍ਹ ਦੂਸਰੇ ਦਿਨ ਵੀ ਅੰਮਿ੍ਤਸਰ ਵਿਖੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਉਥੇ ਬਣ ਰਹੀਆਂ ਇਮਾਰਤਾਂ ਦੀ ਜਾਣਕਾਰੀ ਇਕੱਠੀ ਕਰੇਗੀ | ਇਸ ਟੀਮ ਨੇ ਆਪਣੇ ਨਾਲ ਸ਼ਹਿਰ ਦੇ ਕੁਝ ਲੋਕਾਂ ਨੂੰ ਵੀ ਨਾਲ ਲਿਆ ਅਤੇ ਉਸਰ ਰਹੀਆਂ ਇਮਾਰਤਾਂ ਦੀ ਜਾਣਕਾਰੀ ਹਾਸਿਲ ਕੀਤੀ | ਸ਼ਹਿਰ ਵਿਚ ਅਣ-ਅਧਿਕਾਰਤ ਤੌਰ 'ਤੇ ਹੋ ਰਹੀਆਂ ਉਸਾਰੀਆਂ ਕਰਕੇ ਨਗਰ ਨਿਗਮ ਦਾ ਬਿਲਡਿੰਗ ਵਿਭਾਗ ਕਾਫ਼ੀ ਸਮੇਂ ਤੋਂ ਚਰਚਾ 'ਚ ਹੈ ਅਤੇ ਨਾਜਾਇਜ਼ ਉਸਾਰੀਆਂ ਸੰਬੰਧੀ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਹਨ | ਦੱਸਿਆ ਜਾਂਦਾ ਹੈ ਕਿ ਇਸ ਦੇ ਆਧਾਰ 'ਤੇ ਹੀ ਵਿਜੀਲੈਂਸ ਦੀ ਟੀਮ ਵਲੋਂ ਨਿਗਮ ਦੇ ਬਿਲਡਿੰਗ ਵਿਭਾਗ 'ਚ ਦਸਤਕ ਦਿੱਤੀ ਹੈ | ਅੱਜ ਟੀਮ ਦੇ ਨਾਲ ਕੁਝ ਸ਼ਿਕਾਇਤ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਟੀਮ ਨੂੰ ਸ਼ਹਿਰ 'ਚ ਉਸਰ ਰਹੀਆਂ ਕੁਝ ਇਮਾਰਤਾਂ ਵੀ ਦਿਖਾਈਆਂ ਹਨ |
ਪਿਛਲੀ ਖ਼ਬਰ ਪਤਨੀ ਵਲੋਂ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਪਤੀ ਦਾ ਕਤਲ, ਪਤਨੀ ਸਮੇਤ 3 ਮੁਲਜ਼ਮ ਗਿ੍ਫਤਾਰ ਅਗਲੀ ਖ਼ਬਰ ਸੋਨਾ-ਚਾਂਦੀ ਲੈ ਕੇ ਭੱਜਣ ਵਾਲੇ ਕਾਰੀਗਰਾਂ ਵਿਰੁੱਧ ਪੁਲਿਸ ਕੇਸ ਦਰਜ ਕਰੇ : ਅਸ਼ਵਨੀ ਨਾਮੇਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।