ਅੰਮਿ੍ਤਸਰ, 18 ਨਵੰਬਰ (ਰੇਸ਼ਮ ਸਿੰਘ)ੇ-ਪ੍ਰੇਮੀ ਤੇ ਹੋਰਾਂ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰਕੇ ਲਾਸ਼ ਨਾਲੇ 'ਚ ਸੁੱਟ ਦੇਣ ਦੇ ਚਰਚਿਤ ਮਾਮਲੇ 'ਚ ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਮਿ੍ਤਕ ਦੀ ਪਤਨੀ ਸਮੇਤ 2 ਔਰਤਾਂ ਤੇ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਉਸ ਦਾ ਪ੍ਰੇਮੀ ਹਾਲੇ ਫਰਾਰ ਦੱਸਿਆ ਗਿਆ ਹੈ | ਅੰਨੇ੍ਹ ਕਤਲ ਦੀ ਇਹ ਗੁੱਥੀ ਇੱਥੇ ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਹੱਲ ਕੀਤੀ ਗਈ ਹੈ | ਮਿਲੇ ਵੇਰਵਿਆਂ ਅਨੁਸਾਰ ਚਾਰ ਮਹੀਨੇ ਪਹਿਲਾਂ ਇਕ ਔਰਤ ਨੇ ਆਪਣੇ ਹੀ ਪਤੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਕੀਤੀ ਸੀ | ਜਿਸ ਉਪਰੰਤ ਪੁਲਿਸ ਵਲੋਂ ਕੀਤੀ ਜਾਂਚ ਵਿਚ ਖੁਲਾਸਾ ਹੋਇਆ ਕਿ ਅਮਨਦੀਪ ਕੌਰ ਨੇ ਆਪਣੇ ਪ੍ਰੇਮੀ ਸੁਨੀਲ ਸਿੰਘ ਉਰਫ਼ ਸ਼ੀਲੂ, ਸੁਨੀਲ ਦੀ ਮਾਂ ਸੀਤਾ ਅਤੇ ਸੀਤਾ ਦੇ ਪਤੀ ਗੁਰਵਿੰਦਰ ਸਿੰਘ ਉਰਫ਼ ਹੈਪੀ ਨਾਲ ਮਿਲ ਕੇ ਸਾਜਿਸ਼ ਰਚੀ ਸੀ ਅਤੇ ਕਤਲ ਨੂੰ ਅੰਜਾਮ ਦਿੱਤਾ ਸੀ | ਇਨ੍ਹਾਂ ਮੁਲਜ਼ਮਾਂ ਨੇ ਮਿ੍ਤਕ ਸੋਨੂੰ ਨੂੰ ਸ਼ਰਾਬ ਪਿਲਾ ਕੇ, ਇੱਕ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਉਸਦੀ ਹੱਤਿਆ ਕਰ ਦਿੱਤੀ | ਇਕ ਨੇੇ ਚਾਕੂ ਨਾਲ ਉਸਦਾ ਗਲਾ ਵੱਢ ਦਿੱਤਾ ਅਤੇ ਦੂਜੇ ਨੇ ਉਸਦੇ ਸਿਰ ਦੇ ਖੱਬੇ ਪਾਸੇ ਕੁਹਾੜੀ ਨਾਲ ਵਾਰ ਕੀਤਾ, ਜਿਸ ਨਾਲ ਉਸਦੀ ਮੌਤ ਹੋ ਗਈ | ਉਨ੍ਹਾਂ ਨੇ ਲਾਸ਼ ਨੂੰ ਇੱਕ ਬੋਰੀ ਵਿਚ ਪੈਕ ਕੀਤਾ ਅਤੇ ਚਾਕੂ ਸਮੇਤ ਅੱਡਾ ਪੰਜਗਰਾਈਆਂ ਨੇੜੇ ਇੱਕ ਨਾਲੇ ਵਿਚ ਸੁੱਟ ਦਿੱਤਾ | ਮਿ੍ਤਕ ਦੇ ਭਰਾ ਪਰਮਜੀਤ ਸਿੰਘ ਵਲੋਂ ਇਸ ਦੀ ਸ਼ਿਕਾਇਤ ਕੀਤੇ ਜਾਣ ਦੇ 24 ਘੰਟਿਆਂ ਦੇ ਅੰਦਰ ਦੋ ਮੁਲਜ਼ਮਾਂ - ਸੀਤਾ ਅਤੇ ਅਮਨਦੀਪ ਕੌਰ ਤੇ ਗੁਰਵਿੰਦਰ ਸਿੰਘ ਉਰਫ਼ ਹੈਪੀ ਨੂੰ ਗਿ੍ਫ਼ਤਾਰ ਕੀਤਾ ਗਿਆ | ਚੌਥੇ ਮੁਲਜ਼ਮ ਸੁਨੀਲ ਸਿੰਘ ਉਰਫ਼ ਸ਼ੀਲੂ ਗਿ੍ਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ | ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਵਲੋਂ ਅੰਮਿ੍ਤਸਰ ਬੱਸ ਸਟੈਂਡ ਇੰਚਾਰਜ ਦੇ ਗੋਲੀਬਾਰੀ ਦੌਰਾਨ ਕਤਲ ਮਾਮਲੇ ਦੀ ਜਾਂਚ ਕਰ ਰਹੀ ਹੈ |