24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਗੈਂਗਸਟਰਾਂ ਨੇ ਫਿਰੌਤੀ ਕਰਕੇ ਮਾਰਿਆ ਮੱਖਣ ਸਿੰਘ ਨੂੰ - ਕਾਹਲੋਂ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਬੱਸ ਅੱਡੇ ਵਿਖੇ ਗੋਲੀਆਂ ਮਾਰ ਕੇ ਮਾਰੇ ਗਏ ਨਿੱਜੀ ਬੱਸ ਸਰਵਿਸ ਕੰਪਨੀ ਦੇ ਮੈਨੇਜਰ ਦੀ ਹੱਤਿਆ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕੰਪਨੀ ਦੇ ਮਾਲਕ ਅਤੇ ਭਾਜਪਾ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਹਾਲਤ ਮੰਦੀ ਹੋਈ ਹੈ | ਸਰਕਾਰ ਅਤੇ ਪੁਲਿਸ ਇਸ 'ਤੇ ਕਾਬੂ ਪਾਉਣ 'ਚ ਪੂਰੀ ਤਰ੍ਹਾਂ ਨਾਲ ਅਸਫਲ ਸਿੱਧ ਹੋਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੱਖਣ ਸਿੰਘ ਨੂੰ ਗੈਂਗਸਟਰਾਂ ਨੇ ਕਥਿਤ ਤੌਰ 'ਤੇ ਫਿਰੌਤੀ ਕਰਕੇ ਮਾਰਿਆ ਹੈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਉਨ੍ਹਾਂ ਦੇ ਮੈਨੇਜਰ ਮੱਖਣ ਸਿੰਘ ਨੂੰ ਫਿਰੌਤੀ ਕਰਕੇ ਮਾਰਿਆ ਗਿਆ ਹੈ | ਕਾਹਲੋਂ ਨੇ ਦੋਸ਼ ਲਗਾਏ ਕਿ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ | ਜੇਕਰ ਉਨ੍ਹਾਂ ਵਲੋਂ 2 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ | ਕਾਹਲੋਂ ਨੇ ਦੱਸਿਆ ਕਿ ਉਸ ਵਲੋਂ ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਗਿਆ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਭਾਰਤ ਦੇ ਮੁਕਾਬਲੇ ਦੂਸਰੇ ਵਿਕਸਿਤ ਦੇਸ਼ਾਂ ਦੇ ਅਰਥਚਾਰੇ ਅਤੇ ਸਮਾਜਿਕ ਵਿਵਹਾਰ 'ਚ ਵੱਡਾ ਅੰਤਰ- ਪੰਨੂੰ ਪੁਸਤਕ ਮੇਲੇ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।