24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਪੰਜਾਬੀ ਸਾਹਿਤ ਸਭਾ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਦੀ ਯੋਗ ਅਗਵਾਈ ਅਤੇ ਪੰਜਾਬੀ ਵਿਭਾਗ ਦੇ ਕੁਆਰਡੀਨੇਟਰ ਡਾ. ਬੀ. ਬੀ. ਯਾਦਵ ਦੀ ਨਿਗਰਾਨੀ ਹੇਠ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਦੇ ਮੁੱਖ ਬੁਲਾਰੇ ਗੁਰਜੰਟ ਸਿੰਘ ਮੁਖੀ ਪੰਜਾਬੀ ਵਿਭਾਗ ਤ੍ਰੈ ਸ਼ਤਾਬਦੀ ਕਾਲਜ ਅੰਮਿ੍ਤਸਰ ਤੋਂ ਸਨ | ਜਿਨ੍ਹਾਂ ਨੇ ਗੁਰਮਤਿ ਪਰੰਪਰਾ ਦੇ ਇਤਿਹਾਸ ਵਿਚ ਦਸ ਗੁਰੂ ਸਾਹਿਬਾਨ ਦੇ ਯੋਗਦਾਨ ਤੋਂ ਵਿਦਿਆਰਥੀਆਂ ਨੂੰ ਜਾਣੰੂ ਕਰਾਉਂਦੇ ਹੋਏ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਸਮੁੱਚੀ ਜੀਵਨ ਸ਼ੈਲੀ, ਸਬਰ, ਸੰਤੋਖ, ਗੁਰਗੱਦੀ ਤੱਕ ਦੀਆਂ ਘਟਨਾਵਾਂ ਨੂੰ ਵਿਦਿਆਰਥੀਆਂ ਨਾਲ ਸਾਂਝੇ ਕੀਤਾ | ਕਾਲਜ ਦੇ ਪਿ੍ੰ. ਡਾ. ਅਮਰਦੀਪ ਗੁਪਤਾ ਨੇ ਪੰਜਾਬੀ ਵਿਭਾਗ ਦੇ ਕੋਆਰਡੀਨੇਟਰ ਡਾ. ਬੀ. ਬੀ. ਯਾਦਵ ਦੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਗੁਰੂ ਸਾਹਿਬਾਨ ਦੇ ਸਮਰਪਣ ਅਤੇ ਬਲਿਦਾਨ ਨੂੰ ਯਾਦ ਕੀਤਾ | ਡਾ. ਬੀ. ਬੀ. ਯਾਦਵ ਨੇ ਮੁੱਖ ਮਹਿਮਾਨ ਅਤੇ ਪਿ੍ੰ. ਡਾ. ਅਮਰਦੀਪ ਗੁਪਤਾ ਦਾ ਸਵਾਗਤ ਕੀਤਾ ਅਤੇ ਅਰਦਾਸ ਦੇ ਮੁੱਖ ਬੰਦ ਰਾਹੀਂ ਅਤੇ ਸਿੱਖ ਮਰਿਆਦਾ ਦੀ ਪਾਲਣਾ ਕਰਦਿਆਂ ਸਿਰ ਢੱਕ ਕੇ 10 ਗੁਰੂਆਂ ਦੇ ਇਤਿਹਾਸ ਬਾਰੇ ਦੱਸਣ ਦੇ ਨਾਲ ਨਾਲ ਰੱਬ ਦੀ ਹੋਂਦ ਵਿਚ ਵਿਸ਼ਵਾਸ, ਗੁਰੂ ਸਾਹਿਬਾਨਾ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ | ਇਸ ਮੌਕੇ ਤੇ ਵਿਭਾਗ ਦੇ ਅਧਿਆਪਕ ਡਾ. ਸੰਦੀਪ ਕੌਰ ਦੀ ਪੁਸਤਕ 'ਭਗਵੰਤ ਰਸੂਲਪੁਰੀ ਦੀ ਕਥਾ ਦਿ੍ਸ਼ਟੀ 'ਦੀ ਘੁੰਡ ਚੁਕਾਈ ਦੀ ਰਸਮ ਨਿਭਾਈ ਗਈ | ਮੰਚ ਸੰਚਾਲਨ ਡਾ. ਪਿ੍ੰਸਪਾਲ ਕੌਰ ਵਲੋਂ ਕੀਤਾ ਗਿਆ | ਪ੍ਰੋ. ਪੂਨਮ ਕੁਮਾਰੀ ਨੇ ਆਏ ਹੋਏ ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਪੰਜਾਬੀ ਵਿਭਾਗ ਦੇ ਅਧਿਆਪਕ ਪ੍ਰੋ. ਪੂਨਮ, ਪ੍ਰੋ. ਹਰਪ੍ਰੀਤ, ਅਮਨਪ੍ਰੀਤ ਅਮਨਦੀਪ, ਪਿ੍ੰਸਪਾਲ, ਸੰਦੀਪ, ਪਰਵੀਨ, ਕਮਲਪ੍ਰੀਤ ਅਤੇ ਜਸਬੀਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਜ਼ਿਮਨੀ ਚੋਣ ਦੌਰਾਨ ਗੁਰੂ ਕੀ ਗੋਲਕ ਬਾਰੇ ਕੀਤੀ ਬਿਆਨਬਾਜ਼ੀ ਦਾ ਲਿਆ ਨੋਟਿਸ ਅਗਲੀ ਖ਼ਬਰ ਗੈਂਗਸਟਰਾਂ ਨੇ ਫਿਰੌਤੀ ਕਰਕੇ ਮਾਰਿਆ ਮੱਖਣ ਸਿੰਘ ਨੂੰ - ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।