24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਜ਼ਿਮਨੀ ਚੋਣ ਦੌਰਾਨ ਗੁਰੂ ਕੀ ਗੋਲਕ ਬਾਰੇ ਕੀਤੀ ਬਿਆਨਬਾਜ਼ੀ ਦਾ ਲਿਆ ਨੋਟਿਸ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਆਮ ਆਦਮੀ ਪਾਰਟੀ ਦੇ ਆਗੂ ਤੇ ਹਾਲ ਹੀ 'ਚ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਗੁਰੂ ਦੀ ਗੋਲਕ 'ਚੋਂ ਪੈਸੇ ਵੰਡਣ ਦੇ ਲਾਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਇਹ ਸਿੱਖ ਸੰਸਥਾ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕਥਿਤ ਘਿਨਾਉਣੀ ਹਰਕਤ ਹੈ | ਜਾਰੀ ਸਾਂਝੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਪਾਰਦਰਸ਼ੀ ਤਰੀਕੇ ਨਾਲ ਚੱਲ ਰਿਹਾ ਹੈ | ਸ. ਵਿਰਕ ਅਤੇ ਬਾਕੀ ਦੋਵਾਂ ਅਹੁਦੇਦਾਰਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਹਰਮੀਤ ਸਿੰਘ ਸੰਧੂ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਕੇ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਵਿਸ਼ਵ ਯੁੱਧ ਪਹਿਲਾ ਤੇ ਦੂਜਾ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।