24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਵਿਸ਼ਵ ਯੁੱਧ ਪਹਿਲਾ ਤੇ ਦੂਜਾ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਅਜੀਤ ਡੈਸਕ 19-11-2025
ਸੁਲਤਾਨਵਿੰਡ, 18 ਨਵੰਬਰ (ਗੁਰਨਾਮ ਸਿੰਘ ਬੁੱਟਰ)-ਵਿਸ਼ਵ ਯੁੱਧ ਪਹਿਲਾ ਅਤੇ ਦੂਜਾ ਸ਼ਹੀਦ ਵੈਲਫੇਅਰ ਸੁਸਾਇਟੀ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਵਿਸ਼ਵ ਯੁੱਧ ਪਹਿਲਾ ਤੇ ਦੂਜਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ 9ਵਾਂ ਸਾਲਾਨਾ ਸਮਾਗਮ ਪ੍ਰਸਿੱਧ ਸਿੱਖ ਇਤਿਹਾਸਕਾਰ ਲੇਖਕ ਅਤੇ ਸੁਸਾਇਟੀ ਦੇ ਸਰਪ੍ਰਸਤ ਭੁਪਿੰਦਰ ਸਿੰਘ ਹਾਲੈਂਡ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਪਿੰਡ ਵਿਖੇ ਕਰਵਾਇਆ ਗਿਆ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਆਏ ਹੋਏ ਪਤਵੰਤਿਆਂ, ਵੱਖ-ਵੱਖ ਸਕੂਲ ਵਿਦਿਆਰਥੀਆਂ ਅਤੇ ਗਤਕਾ ਟੀਮਾਂ ਵਲੋਂ ਵਿਸ਼ਵ ਯੁੱਧਾਂ ਵਿਚ ਭਾਰਤੀ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਜ਼ਲੀ ਦਿੰਦੇ ਹੋਏ ਗੁਰਦੁਆਰਾ ਅਟਾਰੀ ਸਾਹਿਬ ਤੋਂ ਲੈ ਕੇ ਅੰਗਰੇਜ਼ਾਂ ਵਲੋਂ ਲਗਾਈ ਗਈ ਸਿਲ ਤੱਕ ਇਕ ਮਾਰਚ ਵੀ ਕੱਢਿਆ ਗਿਆ, ਜਿੱਥੇ ਸਿਲ 'ਤੇ ਹਾਰ ਪਾ ਕੇ ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਵਲੋਂ ਗਾਰਡ ਆਫ਼ ਆਨਰ ਪੇਸ਼ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਜ਼ਲੀਆਂ ਭੇਂਟ ਕੀਤੀਆਂ ਗਈਆਂ ਤੇ ਸਮਾਗਮ ਵਿਚ ਸ਼ਾਮਿਲ ਹੋਏ ਸ਼ਹੀਦ ਪਰਿਵਾਰਾਂ ਨੂੰ ਭੁਪਿੰਦਰ ਸਿੰਘ ਹਾਲੈਂਡ ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕਮਾਂਡੈਂਟ ਜਸਕਰਨ ਸਿੰਘ, ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਖਾਲਸਾ, ਬਾਬਾ ਮੇਜਰ ਸਿੰਘ ਸੋਢੀ, ਮੈਨੇਜਰ ਰਛਪਾਲ ਸਿੰਘ, ਮਨਪ੍ਰੀਤ ਸਿੰਘ ਮਾਹਲ, ਮੈਨੇਜਰ ਜਰਮਨਜੀਤ ਸਿੰਘ ਸੁਲਤਾਨਵਿੰਡ, ਮੀਤ ਜੁਗਰਾਜ ਸਿੰਘ, ਰਣਜੋਧ ਸਿੰਘ, ਰਵਿੰਦਰ ਸਿੰਘ, ਮਲਕੀਤ ਸਿੰਘ, ਬਾਊ ਰਾਜਪਾਲ ਸਿੰਘ, ਪਿ੍ੰ: ਅਸ਼ਵਨੀ ਮਲਹੋਤਰਾ, ਪਿ੍ੰ: ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਜ਼ਿਮਨੀ ਚੋਣ ਦੌਰਾਨ ਗੁਰੂ ਕੀ ਗੋਲਕ ਬਾਰੇ ਕੀਤੀ ਬਿਆਨਬਾਜ਼ੀ ਦਾ ਲਿਆ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।