ਅੰਮਿ੍ਤਸਰ, 18 ਨਵੰਬਰ (ਗਗਨਦੀਪ ਸ਼ਰਮਾ)-ਮਾਨਾਂਵਾਲਾ-ਅੰਮਿ੍ਤਸਰ ਰੇਲਵੇ ਲਾਈਨ 'ਤੇ ਇਕ ਵਿਅਕਤੀ ਦੀ ਰੇਲ ਗੱਡੀ ਹੇ ਠ ਆਉਣ ਕਰਕੇ ਮੌਤ ਹੋ ਗਈ | ਜੀ. ਆਰ. ਪੀ. ਅੰਮਿ੍ਤਸਰ 'ਚ ਤਾਇਨਾਤ ਏ. ਐੱਸ. ਆਈ. ਦਵਿੰਦਰ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 45 ਸਾਲ ਹੈ, ਪਰ ਹਾਲੇ ਉਸਦੀ ਸ਼ਨਾਖਤ ਹੋਣੀ ਬਾਕੀ ਹੈ | ਇਸ ਲਈ ਫਿਲਹਾਲ ਲਾਸ਼ ਕਬਜ਼ੇ ਵਿਚ ਲੈ ਕੇ 194 ਬੀ. ਐੱਨ. ਐੱਸ. ਐੱਸ. ਤਹਿਤ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ |