ਅੰਮਿ੍ਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸਟੇਟ ਮੀਡੀਆ ਕੋਆਰਡੀਨੇਟਰ ਗੁਰਭੇਜ ਸਿੰਘ ਸੰਧੂ ਅਤੇ ਅੰਮਿ੍ਤਸਰ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਮੈਂਬਰ, ਰਾਮਗੜ੍ਹੀਆ ਵੈੱਲਫੇਅਰ ਬੋਰਡ (ਪੰਜਾਬ ਸਰਕਾਰ) ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ 2027 'ਚ ਵੀ 'ਆਪ ਸਰਕਾਰ' ਬਣਨਾ ਤੈਅ ਹੈ | ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਵੱਡੇ ਫਰਕ ਨਾਲ ਜਿੱਤਣਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਪੰਜਾਬ ਦੇ ਲੋਕ 'ਆਪ' ਦੀਆਂ ਲੋਕਪੱਖੀ, ਪਾਰਦਰਸ਼ੀ ਤੇ ਵਿਕਾਸਪੱਖੀ ਨੀਤੀਆਂ 'ਤੇ ਪੂਰਾ ਭਰੋਸਾ ਕਰਦੇ ਹਨ | ਮਠਾੜੂ ਨੇ ਕਿਹਾ ਕਿ ਕਾਂਗਰਸ 2027 ਦੇ ਸੁਪਨਿਆਂ ਦਾ ਵੱਡਾ ਪ੍ਰਚਾਰ ਕਰ ਰਹੀ ਸੀ, ਪਰ ਤਰਨ ਤਾਰਨ 'ਚ ਚੌਥੇ ਨੰਬਰ 'ਤੇ ਆਉਣ ਨਾਲ ਉਸਦਾ ਸਰਕਾਰ ਬਣਾਉਣ ਦਾ ਸੁਪਨਾ ਬੁਰੀ ਤਰ੍ਹਾਂ ਟੁੱਟ ਗਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ |