24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਕਾਰ ਭਵਿੱਖ-ਕੇਂਦਰਿਤ ਉਦਯੋਗਿਕ ਮਾਹੌਲ ਬਣਾਉਣ ਲਈ ਵਚਨਬੱਧ- ਸੰਜੀਵ ਅਰੋੜਾ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ. ਆਈ. ਆਈ.) ਨਾਰਦਰਨ ਰੀਜਨ ਦੀ ਰੀਜਨਲ ਕੌਂਸਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ ਪਹਿਲਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਯੋਜਨਾਂ ਦਾ ਪ੍ਰਗਤੀਸ਼ੀਲ ਰੋਡਮੈਪ ਪੇਸ਼ ਕੀਤਾ | ਸੀ. ਆਈ. ਆਈ. ਨਾਰਦਰਨ ਰੀਜਨ ਦੀ ਚੇਅਰਪਰਸਨ ਮਿਸਿਜ ਅੰਜਲੀ ਸਿੰਘ ਨੇ ਕੈਬਿਨਟ ਮੰਤਰੀ ਸੰਜੀਵ ਅਰੋੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਉੱਚ-ਗੁਣਵੱਤਾ ਨਿਵੇਸ਼ਾਂ ਦਾ ਪਸੰਦੀਦਾ ਕੇਂਦਰ ਬਣਦਾ ਜਾ ਰਿਹਾ ਹੈ | ਉਨ੍ਹਾਂ ਨੇ ਸੁਜਾਨ ਵਲੋਂ ਪੰਜਾਬ ਦੇ ਹੋਸਪਟੈਲਟੀ ਸੈਕਟਰ ਖਾਸਕਰ ਅੰਮਿ੍ਤਸਰ 'ਚ 150 ਕਰੋੜ ਦੇ ਨਿਵੇਸ਼ ਨੂੰ ਰਾਜ ਦੇ ਵਧਦੇ ਨਿਵੇਸ਼ ਮਾਹੌਲ 'ਤੇ ਭਰੋਸੇ ਦੀ ਮਜ਼ਬੂਤ ਮੁਹਰ ਦੱਸਿਆ | ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ 'ਈਜ਼ ਆਫ ਡੂੰਇੰਗ ਬਿਜ਼ਨਸ' ਸੁਧਾਰਾਂ ਨਾਲ ਟੂਰਿਜ਼ਮ-ਅਧਾਰਿਤ ਨਿਵੇਸ਼ਾਂ 'ਚ ਵੱਡੀ ਵਾਧੇ ਦੀ ਉਮੀਦ ਹੈ | ਉਨ੍ਹਾਂ ਸਰਕਾਰ ਨੂੰ ਬੇਨਤੀ ਕੀਤੀ ਕਿ ਉਪਲਬਧ ਲੈਂਡ ਬੈਂਕਾਂ ਦੀ ਸ਼ਨਲ ਤਰੀਕੇ ਨਾਲ ਬ੍ਰਾਂਡਿੰਗ ਕੀਤੀ ਜਾਵੇ, ਖੇਤੀਬਾੜੀ ਅਤੇ ਹੋਰ ਸਮਾਨ ਲਈ ਕੋਲਡ ਚੇਨ ਢਾਂਚਾ ਵਿਕਸਿਤ ਕੀਤਾ ਜਾਵੇ | ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਇਕ ਮਜ਼ਬੂਤ, ਜ਼ਿੰਮੇਵਾਰ ਅਤੇ ਭਵਿੱਖ-ਕੇਂਦਰਿਤ ਉਦਯੋਗਿਕ ਮਾਹੌਲ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਪਸ਼ਟ ਅਤੇ ਸੁਧਾਰ-ਕੇਂਦਰਿਤ ਰੋਡਮੈਪ ਨਾਲ ਅੱਗੇ ਵਧ ਰਿਹਾ ਹੈ | ਅਸੀਂ 24 ਸੈਕਟਰੀਅਲ ਕਮੇਟੀਆਂ ਬਣਾਈਆਂ ਹਨ ਅਤੇ ਇਕ ਮਾਸਟਰ ਇੰਡਸਟਰੀਅਲ ਪਾਲਿਸੀ ਹਰੇਕ ਮੁੱਖ ਸੈਕਟਰ ਲਈ ਵਿਸ਼ੇਸ਼ ਨੀਤੀਆਂ ਸਮੇਤ-ਜਲਦੀ ਜਾਰੀ ਕੀਤੀ ਜਾਵੇਗੀ, ਜਿਸ ਨਾਲ ਨਿਵੇਸ਼ਕਾਂ ਨੂੰ ਲੰਬੇ ਸਮੇਂ ਦੀ ਸਪੱਸ਼ਟਤਾ ਮਿਲੇਗੀ | ਉਨ੍ਹਾਂ ਦੱਸਿਆ ਕਿ ਪੰਜਾਬ 2035 ਤੱਕ ਦੀ ਭਵਿੱਖੀ ਊਰਜਾ ਲੋੜਾਂ ਬਾਰੇ ਵਿਸਤਿ੍ਤ ਪਾਵਰ ਯੋਜਨਾ ਤਿਆਰ ਕਰ ਰਿਹਾ ਹੈ, ਜਿਸ 'ਚ ਥਰਮਲ ਅਤੇ ਨਵੀਕਰਣਯੋਗ ਸਰੋਤਾਂ ਦਾ ਸੰਭਾਵੀ ਮਿਕਸ ਵੀ ਸ਼ਾਮਿਲ ਹੈ | ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੇ ਦੱਸਿਆ ਕਿ ਮੋਹਾਲੀ ਅਤੇ ਲੁਧਿਆਣਾ 'ਚ ਦੋ ਨਵੇਂ ਐਗਜ਼ੀਬਿਸ਼ਨ ਸੈਂਟਰਾਂ ਲਈ ਜ਼ਮੀਨ ਚਿੰਨ੍ਹਤ ਕੀਤੀ ਗਈ ਹੈ ਅਤੇ ਟੈਂਡਰਿੰਗ ਸ਼ੁਰੂ ਕੀਤੀ ਜਾ ਚੁੱਕੀ ਹੈ | ਅੰਮਿ੍ਤਸਰ 'ਚ ਤੀਜੇ ਐਗਜ਼ੀਬਿਸ਼ਨ ਸੈਂਟਰ ਦੀ ਯੋਜਨਾ ਹੈ, ਜਿਸ ਲਈ ਜ਼ਮੀਨ ਦੀ ਪਛਾਣ ਜਾਰੀ ਹੈ | 'ਰਾਈਟ ਟੂ ਬਿਜ਼ਨਸ' ਐਕਟ ਅਧੀਨ ਜਾਰੀ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਗ੍ਰੀਨ ਸ਼੍ਰੇਣੀ ਅਤੇ ਕੁਝ ਅÏਰੇਂਜ ਸ਼੍ਰੇਣੀ ਦੀਆਂ ਉਦਯੋਗਿਕ ਇਕਾਈਆਂ ਨੂੰ ਕੇਵਲ ਪੰਜ ਦਿਨਾਂ 'ਚ ਮਨਜ਼ੂਰੀਆਂ ਮਿਲ ਜਾਣਗੀਆਂ | ਲੋਜਿਸਟਿਕਸ ਅਤੇ ਕਨੈਕਟੀਵਿਟੀ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਵੇਲੇ 10 ਆਈ. ਸੀ. ਡੀਜ਼., ਦੋ ਫਰੇਟ ਕੰਟੇਨਰ ਸਟੇਸ਼ਨ, ਦੋ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਆਦਮਪੁਰ ਦਾ ਚੱਲਦਾ ਹਵਾਈ ਅੱਡਾ ਮੌਜੂਦ ਹੈ |
ਪਿਛਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਨੇ ਕੈਬਨਿਟ ਮੰਤਰੀ ਭੁੱਲਰ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਜ਼ਿਮਨੀ ਚੋਣ 'ਚ ਜਿੱਤ ਨੇ 2027 'ਚ ਵੀ 'ਆਪ ਸਰਕਾਰ' ਦਾ ਮੁੱਢ ਬੰਨਿ੍ਹਆ-ਸੰਧੂ, ਮਠਾੜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।