23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ਸਦਮਾ

ਅਜੀਤ ਡੈਸਕ 19-11-2025
ਰਈਆ, 18 ਨਵੰਬਰ (ਸ਼ਰਨਬੀਰ ਸਿੰਘ ਕੰਗ)-ਇੰਗਲੈਡ ਤੋਂ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਹੁਰਾ ਸਾਹਿਬ ਅਤੇ ਪਿੰਡ ਸਿੰਘਪੁਰਾ ਦੇ ਸਰਪੰਚ ਸੁਰਿੰਦਰਪਾਲ ਸਿੰਘ ਸੋਨੀ ਦੇ ਪਿਤਾ ਅਜੀਤ ਸਿੰਘ ਦਾ 18 ਨਵੰਬਰ ਦਿਨ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਸਵ: ਅਜੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਦਿਨ ਬੁੱਧਵਾਰ 19 ਨਵੰਬਰ ਨੂੰ ਉਨ੍ਹਾਂ ਦੇ ਪਿੰਡ ਸਿੰਘਪੁਰਾ ਨੇੜੇ ਰਈਆ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ | ਇਸ ਦੁੱਖ ਦੀ ਘੜੀ 'ਚ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਅਤੇ ਸਰਪੰਚ ਸੁਰਿੰਦਰਪਾਲ ਸਿੰਘ ਸੋਨੀ ਨਾਲ਼ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ (ਗਿੱਲ), ਹਲਕਾ ਮਜੀਠਾ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ, ਹਲਕਾ ਮਜੀਠਾ ਤੋਂ ਆਪ ਇੰਚਾਰਜ ਤਲਬੀਰ ਸਿੰਘ ਗਿੱਲ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਜਸਵੰਤ ਸਿੰਘ ਜੱਸ ਇੰਚਾਰਜ ਸਬ ਆਫਸ ਅੰਮਿ੍ਤਸਰ, ਹਰਮਿੰਦਰ ਸਿੰਘ, ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ, ਗਗਨਦੀਪ ਸ਼ਰਮਾ, ਰਜੇਸ਼ ਕੁਮਾਰ, ਸ਼ਰਨਬੀਰ ਸਿੰਘ ਕੰਗ, ਗੁਰਦੀਪ ਸਿੰਘ ਨਾਗੀ, ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸਨ, ਮਿੱਤਰਪਾਲ ਸਿੰਘ ਰੰਧਾਵਾ, ਵਿਨੋਦ ਭੀਲੋਵਾਲ, ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ, ਸ਼ਰਨਜੀਤ ਸਿੰਘ ਗਿੱਲ ਇਹ ਸਾਰਾ ਪੱਤਰਕਾਰ ਭਾਈਚਾਰਾ, ਇੰਗਲੈਂਡ ਤੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ, ਅਕਾਲੀ ਦਲ ਬਾਦਲ ਯੂ ਕੇ ਦੇ ਆਗੂ ਮੁਖਤਿਆਰ ਸਿੰਘ ਝੰਡੇਰ, ਲੈਸਟਰ ਦੇ ਸਾਬਕਾ ਅਸਿਸਟੈਂਟ ਮੇਅਰ ਪਿਆਰਾ ਸਿੰਘ ਕਲੇਰ, ਸਾਬਕਾ ਲੌਡ ਮੇਅਰ ਦੀਪਕ ਬਜਾਜ, ਗੁਰਦੁਆਰਾ ਸ੍ਰੀ ਗੁਰੂੁ ਤੇਗਬਹਾਦਰ ਸਾਹਿਬ ਲੈਸਟਰ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂਸ਼ਹਿਰ, ਤੀਰ ਗਰੁੱਪ ਦੇ ਮੁੱਖ ਬਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ, ਇੰਗਲੈਂਡ ਦੇ ਪ੍ਰਸਿੱਧ ਵਕੀਲ ਸ਼ੀਤਲ ਸਿੰਘ ਗਿੱਲ, ਮੰਗਤ ਸਿੰਘ ਪਲਾਹੀ ਸਮੇਤ ਹੋਰਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਹੈ |
ਪਿਛਲੀ ਖ਼ਬਰ ਰਣਜੀਤ ਐਵੀਨਿਊ ਨੂੰ ਕੂੜੇ ਦਾ ਢੇਰ ਨਹੀਂ ਬਣਨ ਦਿਆਂਗਾ- ਅਨਿਲ ਜੋਸ਼ੀ ਕਾਂਗਰਸ ਵਲੋਂ ਲਾਏ ਧਰਨੇ 'ਚ ਵੱਡੀ ਤਾਦਾਦ 'ਚ ਲੋ... ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਨੇ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।