23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਵਧੀਕ ਕਮਿਸ਼ਨਰ ਨੇ ਕੀਤੀ ਸਮੀਖਿਆ ਬੈਠਕ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੇ ਸੰਬੰਧ ਵਿਚ 20 ਅਤੇ 21 ਨਵੰਬਰ ਨੂੰ ਅੰਮਿ੍ਤਸਰ 'ਚ ਪਹੁੰਚ ਰਹੇ ਨਗਰ ਕੀਰਤਨ ਦੇ ਸਵਾਗਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨਗਰ ਕੀਰਤਨ ਦੀਆਂ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਤਾਂ ਜੋ ਸਮਾਗਮ ਨੂੰ ਸੁਚਾਰੂ, ਸਾਫ਼-ਸੁਥਰਾ ਤੇ ਸੁਰੱਖਿਅਤ ਢੰਗ ਨਾਲ ਕਰਵਾਇਆ ਜਾ ਸਕੇ | ਇਸ ਦੌਰਾਨ ਵਧੀਕ ਕਮਿਸ਼ਨਰ ਨੇ ਨਗਰ ਕੀਰਤਨ ਦੇ ਰੂਟ ਦੇ ਪੂਰੇ ਰਸਤੇ ਦੀ ਸਫ਼ਾਈ ਅਤੇ ਸੈਨਿਟੇਸ਼ਨ, ਸਟ੍ਰੀਟ ਲਾਈਟਾਂ ਦੀ ਮੁਰੰਮਤ ਤੇ ਉਪਲਬਧਤਾ, ਨਗਰ ਕੀਰਤਨ ਰੂਟ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਕੂੜਾ ਚੁਕਵਾਉਣ ਅਤੇ ਪ੍ਰਬੰਧ, ਪਾਣੀ ਦੇ ਟੈਂਕਰਾਂ ਅਤੇ ਮੋਬਾਈਲ ਟੀਮਾਂ ਦੀ ਉਪਲਬਧਤਾ ਬਾਰੇ ਵਿਚਾਰ ਵਟਾਂਦਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਤਿਆਰੀਆਂ ਨੂੰ ਤੇਜ਼ ਕੀਤਾ ਜਾਵੇ ਅਤੇ ਸਭ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ | ਰਸਤੇ ਦੀ ਪੂਰੀ ਸਫ਼ਾਈ ਅਤੇ ਨਿਰਵਿਘਨ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ | ਇਸ ਦੇ ਨਾਲ ਹੀ ਵਧੀਕ ਕਮਿਸ਼ਨਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਕਾਰਜ ਵਿਚ ਨਗਰ ਨਿਗਮ ਦਾ ਸਹਿਯੋਗ ਕਰਨ ਅਤੇ ਕਾਇਦੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾਵੇ |
ਪਿਛਲੀ ਖ਼ਬਰ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਨੇ ਓਵਰਆਲ ਚੈਂਪੀਅਨ ਟਰਾਫੀ ਜਿੱਤੀ ਅਗਲੀ ਖ਼ਬਰ ਆਸ਼ਾ ਵਰਕਰ ਅਤੇ ਫਸੀਲੀਟੇਟਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।