23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਨੇ ਓਵਰਆਲ ਚੈਂਪੀਅਨ ਟਰਾਫੀ ਜਿੱਤੀ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਗਗਨਦੀਪ ਸ਼ਰਮਾ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਦੇ ਵਿਦਿਆਰਥੀਆਂ ਨੇ ਸਤਯੁਗ ਕਲਾ ਕੇਂਦਰ ਵਲੋਂ ਵਿਰਸਾ ਵਿਹਾਰ ਵਿਖੇ ਹੋਏ ਵੱਖ-ਵੱਖ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਦੀ ਬਦੌਲਤ ਓਵਰਆਲ ਚੈਂਪੀਅਨ ਟਰਾਫੀ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਵਿਕਾਸ ਪਰਾਸ਼ਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਰੰਗੋਲੀ ਤੇ ਸਮੂਹ ਗਾਇਨ (ਭਗਤੀ) ਮੁਕਾਬਲਿਆਂ 'ਚ ਪਹਿਲਾ, ਸੋਲੋ ਡਾਂਸ (ਸ਼ਾਸਤਰੀਯ) ਮੁਕਾਬਲੇ 'ਚ ਦੂਜਾ, ਸੋਲੋ ਗਾਇਨ (ਸ਼ਾਸਤਰੀਯ) ਅਤੇ ਗਰੁੱਪ ਡਾਂਸ (ਲੋਕ ਨਰਿਤਯ) ਮੁਕਾਬਲੇ 'ਚ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਰੀਜ਼ਨਲ ਅਫ਼ਸਰ ਡਾ. ਪਵਨ ਸ਼ਰਮਾ, ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ ਅਤੇ ਮੈਨੇਜਰ ਡਾ. ਨੀਲਮ ਕਾਮਰਾ ਨੇ ਪਿ੍ੰ. ਵਿਕਾਸ ਪਰਾਸ਼ਰ, ਵਾਈਸ ਪਿ੍ੰ. ਰਾਜੇਸ਼ ਸ਼ਰਮਾ, ਇੰਚਾਰਜ ਰਾਜੀਵ ਧੀਮਾਨ ਅਤੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀਵਾਨ ਹਾਲ, ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਕਰਵਾਇਆ ਕੀਰਤਨ ਅਗਲੀ ਖ਼ਬਰ ਵਧੀਕ ਕਮਿਸ਼ਨਰ ਨੇ ਕੀਤੀ ਸਮੀਖਿਆ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।