23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਥਕ ਆਗੂਆਂ ਵਲੋਂ ਦੋ ਸਿੱਖ ਆਈ. ਪੀ. ਐਸ. ਅਫਸਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਅਪੀਲ

ਅਜੀਤ ਡੈਸਕ 19-11-2025
ਅੰਮਿ੍ਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਪੰਥਕ ਆਗੂ ਭਾਈ ਮੋਹਕਮ ਸਿੰਘ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਅਕਾਲੀ ਆਗੂਆਂ ਸਤਨਾਮ ਸਿੰਘ ਮਨਾਵਾਂ ਤੇ ਭਾਈ ਜਰਨੈਲ ਸਿੰਘ ਸਖੀਰਾ ਨੇ ਜਾਰੀ ਸਾਂਝੇ ਬਿਆਨ ਵਿਚ ਪਿਛਲੇ ਦਿਨੀਂ ਚੋਣ ਕਮਿਸ਼ਨ ਵਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਮੁਅੱਤਲ ਕੀਤੇ ਸਿੱਖ ਆਈ. ਪੀ. ਐੱਸ ਅਧਿਕਾਰੀਆਂ ਦੀ ਮੁਅੱਤਲੀ ਵਾਪਿਸ ਲਏ ਜਾਣ ਦੀ ਅਪੀਲ ਕੀਤੀ ਹੈ | ਉਕਤ ਪੰਥਕ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੀ ਸਾਬਕਾ ਐੱਸ. ਐੱਸ. ਪੀ. ਡਾਕਟਰ ਰਵਜੋਤ ਕੌਰ ਗਰੇਵਾਲ, ਅੰਮਿ੍ਤਸਰ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਐੱਸ. ਐੱਸ. ਪੀ. ਮਨਿੰਦਰ ਸਿੰਘ ਨੂੰ ਪੰਜਾਬ ਸਰਕਾਰ ਤੇ ਚੋਣ ਕਮਿਸ਼ਨਰ ਨੂੰ ਉਕਤ ਸਿੱਖ ਅਫਸਰਾਂ ਨੂੰ ਇੰਨੀ ਵੱਡੀ ਸਜ਼ਾ ਨਹੀਂ ਦੇਣੀ ਚਾਹੀਦੀ ਸੀ | ਜੇਕਰ ਜ਼ਰੂਰੀ ਵੀ ਤਾਂ ਵੱਧ ਤੋਂ ਵੱਧ ਇਨ੍ਹਾਂ ਦੀ ਬਦਲੀ ਪੁਲਿਸ ਹੈਡਕੁਆਰਟਰ ਚੰਡੀਗੜ੍ਹ ਕਰ ਦਿੱਤੀ ਜਾਂਦੀ | ਪਰ ਉਨ੍ਹਾਂ ਨੂੰ ਮੁਅੱਤਲ ਕਰਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕੀਤਾ ਗਿਆ ਹੈ | ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਆਪਣੇ ਫੈਸਲੇ ਉੱਪਰ ਮੁੜ ਵਿਚਾਰ ਕਰਕੇ ਇਨ੍ਹਾਂ ਉਕਤ ਸਿੱਖ ਅਫਸਰਾਂ ਨੂੰ ਬਹਾਲ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਬਟਾਲਾ ਦੇ ਐਸ.ਐਸ.ਪੀ. ਸੁਹੇਲ ਕਾਸਿਮ ਹੋਣਗੇ ਅੰਮਿ੍ਤਸਰ ਦੇ ਨਵੇਂ ਐਸ.ਐਸ.ਪੀ. ਅਗਲੀ ਖ਼ਬਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀਵਾਨ ਹਾਲ, ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਕਰਵਾਇਆ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।