ਅੰਮਿ੍ਤਸਰ, 19 ਨਵੰਬਰ (ਗਗਨਦੀਪ ਸ਼ਰਮਾ)-ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰਨਾਮ ਨਗਰ ਸੁਲਤਾਨਵਿੰਡ ਰੋਡ ਵਿਖੇ 'ਮਾਂ-ਬੋਲੀ ਦਾ ਜੀਵਨ ਵਿਚ ਮਹਤੱਵ' ਵਿਸ਼ੇ 'ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਦੇ ਨਾਲ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਸੁਖਰਾਜ ਕੌਰ ਬੋਪਾਰਾਏ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀ ਦੇ ਸੰਪੂਰਣ ਵਿਅਕਤੀਤਵ ਦੇ ਵਿਕਾਸ ਵਿਚ ਸਹਾਇਕ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਕੂਲ ਵਲੋਂ ਭਵਿੱਖ 'ਚ ਵੀ ਅਜਿਹੀ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ |