16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪਿੰਗਲਵਾੜਾ ਸੰਸਥਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ <br/>

ਅਜੀਤ ਡੈਸਕ 20-11-2025
ਮਾਨਾਂਵਾਲਾ, 19 ਨਵੰਬਰ (ਗੁਰਦੀਪ ਸਿੰਘ ਨਾਗੀ)-ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਤੋਂ ਮਨਜੀਤ ਸਿੰਘ ਜੀ. ਕੇ. ਦੀ ਅਗਵਾਈ ਹੇਠ ਰਵਾਨਾ ਸਾਈਕਲ ਯਾਤਰਾ ਦਾ ਮਾਨਾਂਵਾਲਾ ਪਹੁੰਚਣ 'ਤੇ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ | ਇਸ ਸਾਈਕਲ ਯਾਤਰਾ ਦੀ ਅਗਵਾਈ ਕਰ ਰਹੇ ਮਨਜੀਤ ਸਿੰਘ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਸਾਈਕਲ ਯਾਤਰਾ, ਜੋ ਗੁਰੂ ਸਾਹਿਬ ਦੇ ਸ਼ਹੀਦੀ ਸਥਾਨ ਗੁਰਦੁਆਰਾ ਸੀਸ ਗੰਜ, ਦਿੱਲੀ ਤੋਂ ਰਵਾਨਾ ਹੋਈ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗੀ, ਦਾ ਮਕਸਦ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਨਤਮਸਤਕ ਹੋਣਾ ਹੈ, ਉਥੇ ਇਸ ਯਾਤਰਾ ਰਾਹੀਂ ਗੁਰੂ ਸਾਹਿਬ ਦੇ ਸ਼ੰਦੇਸ਼ ਤੇ ਉਨ੍ਹਾਂ ਦੀ ਕੁਰਬਾਨੀ ਦੀ ਗੱਲ ਘਰ-ਘਰ ਪੰਹੁਚਾਉਣਾ ਹੈ | ਉਨ੍ਹਾਂ ਪਿੰਗਲਵਾੜਾ ਸੰਸਥਾ ਵਲੋਂ ਯਾਤਰਾ ਦਾ ਸਵਾਗਤ ਕਰਨ 'ਤੇ ਡਾ. ਇੰਦਰਜੀਤ ਕੌਰ ਤੇ ਸਮੁੱਚੀ ਕਮੇਟੀ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦੁਨੀਆਂ ਭਰ 'ਚ ਵਿਲੱਖਣ ਹੈ, ਜਿਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ 'ਤੇ ਹਿੰਦੂ ਧਰਮ ਦੀ ਰਾਖੀ ਲਈ ਵੱਡੀ ਸ਼ਹਾਦਤ ਦਿੱਤੀ | ਇਸ ਮੌਕੇ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ, ਮਹਿੰਦਰ ਸਿੰਘ, ਕੁਲਮੋਹਨ ਸਿੰਘ, ਡਾ. ਜਗਦੀਪਕ ਸਿੰਘ, ਜਤਿੰਦਰ ਸਿੰਘ, ਮੋਹਨ ਸਿੰਘ, ਮਾਸਟਰ ਰਾਜਬੀਰ ਸਿੰਘ, ਡਾ. ਨਿਰਮਲ ਸਿੰਘ, ਯੁਗੇਸ਼ ਸੂਰੀ, ਰਜਿੰਦਰ ਸਿੰਘ ਪੱਪੂ, ਅਮਰਜੀਤ ਸਿੰਘ ਖਡੂਰ ਸਾਹਿਬ ਵਾਲੇ, ਗੁਲਸ਼ਨ ਰੰਜਨ, ਹਰਪਾਲ ਸਿੰਘ ਸੰਧੂ, ਗੁਰਨਾਇਬ ਸਿੰਘ ਆਦਿ ਤੋਂ ਇਲਾਵਾ ਸੰਸਥਾ ਦੇ ਵਾਰਡ ਇੰਚਾਰਜ, ਸੇਵਾਦਾਰ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸਮਾਗਮ 'ਚ ਬ੍ਰਹਮਾ ਕੁਮਾਰੀਜ਼ ਸੰਸਥਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਮੈਰਿਜ ਪੈਲਿਸ/ ਬੈਂਕੁਇਟ ਹਾਲ ਦੇ ਲਾਇਸੰਸੀਆਂ ਨੂੰ ਵਿਭਾਗੀ ਹੁਕਮਾਂ ਬਾਰੇ ਕਰਵਾਇਆ ਜਾਣੰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।