16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸਮਾਗਮ 'ਚ ਬ੍ਰਹਮਾ ਕੁਮਾਰੀਜ਼ ਸੰਸਥਾ ਨੇ ਕੀਤੀ ਸ਼ਿਰਕਤ

ਅਜੀਤ ਡੈਸਕ 20-11-2025
ਅੰਮਿ੍ਤਸਰ, 19 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ 'ਚ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਕਰਵਾਏ ਸਮਾਗਮ 'ਚ ਬ੍ਰਹਮਾ ਕੁਮਾਰੀਜ਼ ਸੰਸਥਾ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰੀ ਡਾ. ਵੀਰੇਂਦਰ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਰਾਜਪਾਲ ਨੇ ਕਿਹਾ ਕਿ ਬ੍ਰਹਮਾ ਕੁਮਾਰੀਜ਼ ਸੰਸਥਾ ਵਲੋਂ ਮਨ ਨੂੰ ਸ਼ੁੱਧ ਅਤੇ ਸ਼ਕਤੀਸ਼ਾਲੀ ਸੰਕਲਪ ਦੇਣ ਦੀ ਜਿਹੜੀ ਵਿਧੀ ਮਾਈਾਡ ਸਪਾ 'ਚ ਸਿਖਾਈ ਜਾਂਦੀ ਹੈ, ਉਹ ਸੱਚਮੁੱਚ ਸਰਾਹੁਣਯੋਗ ਹੈ ਕਿਉਂਕਿ ਹਰ ਕੰਮ ਸਾਡੇ ਦਿ੍ੜ੍ਹ ਸੰਕਲਪ ਨਾਲ ਹੀ ਪੂਰਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਦੇਸ਼ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਕੇਂਦਰੀ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਦੇਸ਼ ਭਰ 'ਚ 23.74 ਕਰੋੜ ਤੋਂ ਵੱਧ ਲੋਕਾਂ ਨੂੰ ਨਸ਼ੇ ਦੇ ਖ਼ਤਰਿਆਂ ਬਾਰੇ ਜਾਗਰੂਕ ਕੀਤਾ ਗਿਆ ਹੈ, ਜਿਨ੍ਹਾਂ 'ਚ 8.09 ਕਰੋੜ ਨੌਜਵਾਨ ਅਤੇ 5.49 ਕਰੋੜ ਮਹਿਲਾਵਾਂ ਨੇ ਭਾਗ ਲਿਆ | ਇਸ ਤੋਂ ਇਲਾਵਾ, 17 ਲੱਖ ਤੋਂ ਵੱਧ ਸਿੱਖਿਅਕ ਸੰਸਥਾਨਾਂ ਨੇ ਵੀ ਇਸ ਮੁਹਿੰਮ 'ਚ ਹਿੱਸਾ ਲਿਆ ਹੈ |

ਪਿਛਲੀ ਖ਼ਬਰ ਵਿਧਾਇਕ ਟੌਂਗ ਨੇ ਵਜ਼ੀਰ ਭੁੱਲਰ ਵਿਖੇ ਖੇਡ ਗਰਾਊਾਡ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਪਿੰਗਲਵਾੜਾ ਸੰਸਥਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।