16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੁਸਤਕ ਮੇਲੇ ਦੇ ਆਖਰੀ ਦਿਨ ਡਾ: ਛੀਨਾ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਕਾਲਜ ਦੇ ਇਤਿਹਾਸ ਤੋਂ ਕਰਾਇਆ ਜਾਣੂੰ <br/>

ਅਜੀਤ ਡੈਸਕ 20-11-2025
ਅੰਮਿ੍ਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਵਿਖੇ ਕਰਵਾਏ ਗਏ 'ਅੰਮਿ੍ਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ' ਦੇ ਅੱਜ ਆਖਰੀ ਦਿਨ ਖ਼ਾਲਸਾ ਕਾਲਜ ਗਵ: ਕੌਂਸਲ ਦੇ ਸੀਨੀਅਰ ਮੈਂਬਰ, ਗਲੋਬਲ ਐਲੂਮਨੀ ਐਸੋਸੀਏਸ਼ਨ ਦੇ ਕਨਵੀਨਰ ਅਤੇ ਗਲੋਬਲ ਹੈਰੀਟੇਜ ਐਕਸਪੋਨੈਂਟ ਡਾ. ਦਵਿੰਦਰ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਦੇ ਮਾਣਮੱਤੇ ਇਤਿਹਾਸ ਅਤੇ ਇੱਥੋਂ ਦੇ ਬਹੁਤ ਹੀ ਪ੍ਰਭਾਵਸ਼ਾਲੀ ਐਲੂਮਨੀ ਬਾਰੇ ਜ਼ਿਕਰ ਕਰਦਿਆਂ ਕਾਲਜ ਦੀਆਂ ਵਿੱਦਿਅਕ ਅਤੇ ਸੱਭਿਆਚਾਰਕ ਗਤੀਵਿਧੀਆਂ ਸੰਬੰਧੀ ਚਰਚਾ ਕੀਤੀ | ਖਾਲਸਾ ਕਾਲਜ ਦੀ ਵਿਰਾਸਤ ਬਾਰੇ ਬੋਲਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸਿੱਖ ਵਿੱਦਿਅਕ ਸੰਸਥਾ ਦੇ ਇਤਿਹਾਸਕ ਪਹਿਲੂਆਂ ਬਾਰੇ ਜਾਨਣ ਲਈ ਪ੍ਰੇਰਿਤ ਕੀਤਾ | ਡਾ: ਛੀਨਾ ਨੇ ਵਿਦਿਆਰਥੀਆਂ ਨੂੰ ਕਾਲਜ ਵਿਰਾਸਤ, ਖੋਜ ਪ੍ਰੋਜੈਕਟਾਂ 'ਚ ਹਿੱਸਾ ਲੈਣ ਅਤੇ ਖ਼ਾਲਸਾ ਕਾਲਜ ਅਤੇ ਖਾਲਸਾ ਕਾਲਜ ਦੇ ਮਹਾਨ ਲੀਜੈਂਡਸ ਦੇ ਸ਼ਾਨਦਾਰ ਇਤਿਹਾਸ ਦਾ ਅਧਿਐਨ ਕਰਨ ਦੀ ਵੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਖਾਲਸਾ ਕਾਲਜੀਏਟ ਨੂੰ ਆਪਣੇ ਜੀਵਨ ਢੰਗ ਵਿਚ ਸਿੱਖੀ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਵਿਸ਼ਵ ਪੱਧਰ 'ਤੇ ਮਾਨਵਤਾਵਾਦੀ ਕਾਰਜਾਂ ਵਿਚ ਦੇਸ਼ ਅਤੇ ਕੌਮ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ | ਉਨ੍ਹਾਂ ਸਿੱਖਿਆ, ਸ਼ਾਂਤੀ, ਵਿਕਾਸ ਅਤੇ ਗਲੋਬਲ ਐਕਸਚੇਂਜਾਂ ਵਿਚ ਖਾਲਸਾ ਕਾਲਜ ਗਵ: ਕੌਂਸਲ ਅਤੇ ਖ਼ਾਲਸਾ ਕਾਲਜ ਗਲੋਬਲ ਐਲੂਮਨੀ ਐਸੋਸੀਏਸ਼ਨ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪਿ੍ੰ: ਡਾ: ਆਤਮ ਸਿੰਘ ਰੰਧਾਵਾ, ਡਾ: ਮਹਿਲ ਸਿੰਘ, ਡਾ: ਪਰਮਿੰਦਰ ਸਿੰਘ ਤੇ ਡਾ: ਹੀਰਾ ਸਿੰਘ ਵਲੋਂ ਡਾ: ਛੀਨਾ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਨਿਊ ਗੋਲਡਨ ਗੇਟ 'ਤੇ ਸ਼ਾਨਦਾਰ ਸਵਾਗਤ <br/> ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਨੇ ਸੋਲੋ ਡਾਂਸ ਮੁਕਾਬਲੇ 'ਚ ਕੀਤਾ ਵਧੀਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।