16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਨਿਊ ਗੋਲਡਨ ਗੇਟ 'ਤੇ ਸ਼ਾਨਦਾਰ ਸਵਾਗਤ <br/>

ਅਜੀਤ ਡੈਸਕ 20-11-2025
ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)- ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਸਾਈਕਲ ਯਾਤਰਾ ਗੁਰਦੁਆਰਾ ਸੀਸਗੰਜ ਸਾਹਿਬ (ਸ਼ਹੀਦੀ ਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ) ਦਿੱਲੀ ਤੋਂ ਮਨਜੀਤ ਸਿੰਘ ਜੀ. ਕੇ. (ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਅਗਵਾਈ ਦੇ ਵਿਚ ਸ੍ਰੀ ਅੰਮਿ੍ਤਸਰ ਸਾਹਿਬ ਦੇ ਗੋਲਡਨ ਗੇਟ ਵਿਖੇ ਪਹੁੰਚੀ | ਜਿੱਥੇ ਦਿੱਲੀ ਤੋਂ ਆਈਆਂ ਹੋਈਆਂ ਸੰਗਤਾਂ, ਮਨਜੀਤ ਸਿੰਘ ਜੀ. ਕੇ. ਦਾ ਅੰਮਿ੍ਤਸਰ ਸਾਹਿਬ ਦੀ ਸੰਗਤ, ਸੀਨੀਅਰ ਅਕਾਲੀ ਆਗੂ ਰਾਣਾ ਪਲਵਿੰਦਰ ਸਿੰਘ ਦੋਬੁਰਜੀ, ਹਰਪਾਲ ਸਿੰਘ ਆਹਲੂਵਾਲੀਆ (ਕਨਵੀਨਰ ਸ: ਜੱਸਾ ਸਿੰਘ ਆਹਲੂਵਾਲੀਆ ਫੈਡਰੇਸ਼ਨ) ਅਤੇ ਦੌਲਤ ਰਾਮ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਦੌਰਾਨ ਗੱਲਬਾਤ ਕਰਦਿਆਂ ਰਾਣਾ ਪਲਵਿੰਦਰ ਸਿੰਘ ਦੋਬੁਰਜੀ ਤੇ ਹਰਪਾਲ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਅਸੀਂ ਵਡਭਾਗੀ ਹਾਂ ਜੋ ਗੁਰੂ ਰੂਪੀ ਸੰਗਤ ਦੇ ਦਰਸ਼ਨ ਕਰਨ ਦਾ ਸਾਨੂੰ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਵਲੋਂ ਦਿੱਤੀ ਗਈ ਕੁਰਬਾਨੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ | ਇਸ ਮੌਕੇ ਨਰਿੰਦਰ ਸਿੰਘ, ਪਿ੍ੰਸੀਪਲ ਕੁਲਵਿੰਦਰ ਸਿੰਘ ਅਣਖੀ, ਡਾ. ਜਗਜੀਤ ਸਿੰਘ, ਸੁਰੇਸ਼ ਕੁਮਾਰ, ਐਡਵੋਕੇਟ ਪੀ.ਐੱਸ. ਤੇਗ, ਹਰਦਿਆਲ ਸਿੰਘ ਬਾਜਵਾ, ਮਨਦੀਪ ਸਿੰਘ, ਰਜਿੰਦਰ ਸਿੰਘ ਮਰਵਾਹ, ਜਤਿੰਦਰ ਸਿੰਘ ਬੋਬੀ, ਮਾਸਟਰ ਭੁਪਿੰਦਰ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਾਕਿ 'ਚ 24 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ <br/> ਅਗਲੀ ਖ਼ਬਰ ਪੁਸਤਕ ਮੇਲੇ ਦੇ ਆਖਰੀ ਦਿਨ ਡਾ: ਛੀਨਾ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਕਾਲਜ ਦੇ ਇਤਿਹਾਸ ਤੋਂ ਕਰਾਇਆ ਜਾਣੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।