16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪਾਕਿ 'ਚ 24 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ <br/>

ਅਜੀਤ ਡੈਸਕ 20-11-2025
ਅੰਮਿ੍ਤਸਰ, 19 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸਾਲਾਨਾ ਸ਼ਹੀਦੀ ਦਿਹਾੜਾ 24 ਨਵੰਬਰ ਨੂੰ ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਯਾਦਗਾਰ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਇਆ ਜਾਵੇਗਾ | ਪੀ. ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਦੇ ਆਗੂ ਡਾ: ਮਿਮਪਾਲ ਸਿੰਘ ਅਤੇ ਬੀਬੀ ਸਤਵੰਤ ਕੌਰ ਨੇ ਇਸ ਬਾਰੇ 'ਚ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸਾਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ 22 ਨਵੰਬਰ ਨੂੰ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਅਤੇ 24 ਨਵੰਬਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ |

ਪਿਛਲੀ ਖ਼ਬਰ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚ ਪ੍ਰਾਪਤ ਕੀਤੇ ਵਜ਼ੀਫ਼ੇ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਨਿਊ ਗੋਲਡਨ ਗੇਟ 'ਤੇ ਸ਼ਾਨਦਾਰ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।