16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚ ਪ੍ਰਾਪਤ ਕੀਤੇ ਵਜ਼ੀਫ਼ੇ <br/>

ਅਜੀਤ ਡੈਸਕ 20-11-2025
ਅੰਮਿ੍ਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਦਕਾ ਵਜੀਫੇ ਪ੍ਰਾਪਤ ਕੀਤੇ ਹਨ | ਉਕਤ ਜਾਣਕਾਰੀ ਦਿੰਦਿਆਂ ਪਿ੍ੰ: ਮਨਿੰਦਰਪਾਲ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ 2024-25 'ਚ ਕਰਵਾਈ ਧਾਰਮਿਕ ਪ੍ਰੀਖਿਆ 'ਚ ਸਕੂਲ ਦੀਆਂ 28 ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ 'ਚ ਦਰਜਾ ਪਹਿਲੇ ਦੀਆਂ 9 ਵਿਦਿਆਰਥਣਾਂ ਅਤੇ ਦਰਜਾ ਦੂਜੇ ਦੀਆਂ 19 ਵਿਦਿਆਰਥਣਾਂ ਨੇ ਵਜ਼ੀਫਾ ਹਾਸਿਲ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਦੌਰਾਨ ਉਕਤ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕਰਦਿਆਂ ਮੈਂਬਰ ਸ਼ੋ੍ਰਮਣੀ ਕਮੇਟੀ ਹਰਜਾਪ ਸਿੰਘ, ਮੁੱਖ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਤਰਸੇਮ ਸਿੰਘ ਪ੍ਰਚਾਰਕ, ਸਤਵੰਤ ਸਿੰਘ ਪ੍ਰਚਾਰਕ, ਇੰਦਰਜੀਤ ਸਿੰਘ ਪ੍ਰਚਾਰਕ, ਪਿ੍ੰ: ਮਨਿੰਦਰਪਾਲ ਕੌਰ ਅਤੇ ਧਾਰਮਿਕ ਅਧਿਆਪਕਾ ਰੁਪਿੰਦਰ ਕੌਰ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ |

ਪਿਛਲੀ ਖ਼ਬਰ ਸੰਦੀਪ ਖੋਸਲਾ ਨੇ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਪਾਕਿ 'ਚ 24 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।