16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਅੱਡਾ ਇੰਚਾਰਜ ਦੇ ਕਤਲ ਦੇ ਮਾਮਲੇ 'ਚ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਜਾਰੀ

ਅੰਮਿ੍ਤਸਰ ਸ਼ਹਿਰ ਦੇ ਤਿੰਨ ਜ਼ੋਨਾਂ 'ਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਤਲਾਸ਼ੀ ਮੁਹਿੰਮ ਦੇ ਦਿ੍ਸ਼ | ਤਸਵੀਰਾਂ : ਨਿਰਮਲ ਸਟੂਡੀਓ<br/> 20-11-2025

ਅੰਮਿ੍ਤਸਰ, 19 ਨਵੰਬਰ (ਰੇਸ਼ਮ ਸਿੰਘ)-ਬੱਸ ਅੱਡੇ ਵਿਖੇ ਨਿੱਜੀ ਬੱਸ ਕੰਪਨੀ ਦੇ ਅੱਡਾ ਇੰਚਾਰਜ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ 'ਚ ਪੁਲਿਸ ਦੇ ਹੱਥ ਹਾਲੇ ਵੀ ਖਾਲੀ ਹਨ ਤੇ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ | ਅੱਜ ਸਾਰਾ ਦਿਨ ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਗਏ ਤੇ ਸ਼ਹਿਰ ਨੂੰ ਤਿੰਨ ਜ਼ੋਨਾਂ 'ਚ ਵੰਡ ਕੇ ਤਲਾਸ਼ੀ ਮੁਹਿੰਮ ਵੀ ਚਲਾਈ ਗਈ | ਦੂਜੇ ਪਾਸੇ ਗੋਲੀਆਂ ਚਲਣ ਤੇ ਗੈਂਗਸਟਰ ਗਤੀਵਿਧੀਆਂ ਵਧਣ ਦੇ ਮਾਮਲੇ 'ਚ ਵਿਰੋਧੀਆਂ ਵਲੋਂ ਸਰਕਾਰ ਨੂੰ ਆੜੇ ਹੱਥੀਂ ਲਿਆ ਗਿਆ ਹੈ ਤੇ ਅਮਨ ਕਾਨੂੰਨ ਦੀ ਵਿਗੜ ਰਹੀ ਵਿਵਸਥਾ 'ਤੇ ਸਵਾਲ ਖੜੇ੍ਹ ਕੀਤੇ ਹਨ | ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬੀਤੇ ਦਿਨਾਂ ਤੋਂ ਰਾਜ 'ਚ ਕਤਲੋਗ਼ਾਰਤ ਦੀਆਂ ਵਾਰਦਾਤਾਂ ਵਿਚ ਹੈਰਾਨੀ ਜਨਕ ਵਾਧਾ ਹੋਇਆ ਹੈ ਜੋ ਦੀ ਕਾਨੂੰਨ ਵਿਵਸਥਾ ਤੇ ਢਿੱਲੀ ਪਕੜ ਨੂੰ ਜੱਗ ਜ਼ਾਹਿਰ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਰਾਜ ਦੇ ਲੋਕਾਂ ਦੀ ਸੁਰੱਖਿਆ ਰੱਬ ਆਸਰੇ ਹੈ ਅਤੇ ਹਜ਼ਾਰਾਂ ਦੀ ਗਿਣਤੀ ਵੀ.ਆਈ.ਪੀ. ਡਿਊਟੀ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ | ਦੂਜੇ ਪਾਸੇ ਪੁਲਿਸ ਵਲੋਂ ਅੱਜ ਸ਼ਹਿਰ ਦੇ ਤਿੰਨ ਜ਼ੋਨਾਂ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਅਪ੍ਰੇਸ਼ਨ ਚਲਾਇਆ ਗਿਆ ਹੈ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਦੌਰਾਨ ਹਰੇਕ ਸ਼ੱਕੀ ਵਿਅਕਤੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ |

ਪਿਛਲੀ ਖ਼ਬਰ ਕੋਠੀ 'ਚ ਲੱਗੀ ਅੱਗ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਤਲਾਕਸ਼ੁਦਾ ਦੱਸ ਕੇ ਵਿਆਹ ਕਰਵਾਉਣ ਵਾਲੇ ਖਿਲਾਫ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।