16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ

ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਦੌਰਾਨ ਸੰਬੋਧਨ ਕਰਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ | ਤਸਵੀਰ : ਨਿਰਮਲ ਸਟੂਡੀਓ <br/> 20-11-2025
ਅੰਮਿ੍ਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਹਰਦੀਪ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਅਫਸਰ ਐਸੋਸੀਏਸ਼ਨ ਅਤੇ ਟੀਚਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਹਿਣੀ ਕਥਨੀ 'ਚ ਬਹੁਤ ਫ਼ਰਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਯੂ-ਟਰਨ ਵਾਲੀਆਂ ਨੀਤੀਆਂ 'ਤੇ ਪਹਿਰਾ ਦਿੰਦਿਆਂ ਜੋ ਵਾਅਦਾ ਮੁਲਾਜ਼ਮਾਂ ਨਾਲ ਕੀਤਾ ਸੀ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਨੋਟੀਫ਼ਿਕੇਸ਼ਨ ਜਾਰੀ ਕਰਨ ਤੋਂ ਬਾਅਦ ਵੀ ਉਹ ਵਾਧਾ ਪੂਰਾ ਨਹੀਂ ਹੈ | ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਪੰਜਾਬ ਦੇ ਮੁਲਾਜ਼ਮਾਂ ਨੂੰ 16 ਫੀਸਦੀ ਡੀ. ਏ. ਘੱਟ ਮਿਲ ਰਿਹਾ ਹੈ, ਪੁਰਾਣਾ ਡੀ. ਏ. ਦੇ ਬਕਾਇਆ ਵੀ ਉਸ ਤਰ੍ਹਾਂ ਹੀ ਖੜ੍ਹਾ ਹੈ ਜਦਕਿ ਆਈ. ਏ. ਐਸ. ਅਤੇ ਪੀ. ਸੀ. ਐੱਸ. ਅਫਸਰਾਂ ਨੂੰ ਹੁਣ ਤੱਕ ਬਣਦਾ ਡੀ. ਏ. ਪੂਰਾ ਦਿੱਤਾ ਜਾ ਰਿਹਾ ਹੈ | ਨਾਗਰਾ ਨੇ ਕਿਹਾ ਕਿ 4-9-14 ਮੁਲਾਜ਼ਮਾਂ 'ਚ ਖੜੋਤ ਨੂੰ ਜੋ ਦੂਰ ਕਰਦੀ ਸੀ ਉਹ ਬੰਦ ਪਈ ਹੈ, ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਲਈ 8ਵਾਂ ਪੇ-ਕਮਿਸ਼ਨ ਜਨਵਰੀ 2026 'ਚ ਦੇਣ ਜਾ ਰਹੀ ਹੈ ਪਰ ਪੰਜਾਬ ਸਰਕਾਰ 6ਵਾਂ ਪੇ-ਕਮਿਸ਼ਨ ਵੀ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕੀ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਪ੍ਰਚਾਰ ਕਰ ਰਹੀ ਹੈ ਵਿੱਦਿਆ ਦਾ ਮਿਆਰ ਉੱਚਾ ਚੁੱਕਣਾ ਹੈ ਪਰ ਵਿੱਦਿਅਕ ਅਦਾਰਿਆਂ ਨੂੰ (ਯੂਨੀਵਰਸਿਟੀ) ਉਨ੍ਹਾਂ ਦੀਆਂ ਬਣਦੀਆਂ ਗ੍ਰਾਂਟਾਂ ਵੀ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਹਨ | ਇਸ ਦੌਰਾਨ ਸਾਂਝੇ ਬਿਆਨ 'ਚ ਤਿੰਨੇ ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ | ਇਸ ਮੌਕੇ ਰੋਸ ਮਾਰਚ ਨੂੰ ਪ੍ਰਧਾਨ ਨਾਗਰਾ ਤੋਂ ਇਲਾਵਾ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ, ਸਕੱਤਰ ਰਜਿੰਦਰ ਸਿੰਘ, ਅਫਸਰ ਐਸੋਸੀਏਸ਼ਨ ਦੇ ਸਕੱਤਰ ਮਨਪ੍ਰੀਤ ਸਿੰਘ, ਅਮਨ ਅਰੋੜਾ ਅਤੇ ਅਜਮੇਰ ਸਿੰਘ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਬਾਬਾ ਸਾਹਿਬ ਸਿੰਘ ਕਬੱਡੀ ਕਲੱਬ ਜੰਡ ਦੇ ਖਿਡਾਰੀਆਂ ਨੇ ਕਬੱਡੀ ਚੈਂਪੀਅਨਸ਼ਿਪ 'ਚ ਲਿਆ ਹਿੱਸਾ ਅਗਲੀ ਖ਼ਬਰ 'ਆਪ' ਅੰਮਿ੍ਤਸਰ ਦਿਹਾਤੀ ਮਹਿਲਾ ਵਿੰਗ ਨੇ ਮਹਿਲਾ ਉੱਦਮਿਤਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।