16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲਗਾਏ ਮੈਡੀਕਲ ਕੈਂਪਾਂ ਦੌਰਾਨ ਸੇਵਾ ਨਿਭਾਉਣ ਵਾਲਿਆਂ ਦਾ ਸਨਮਾਨ <br/>

ਅਜੀਤ ਡੈਸਕ 20-11-2025
ਰਾਜਾਸਾਂਸੀ, 19 ਨਵੰਬਰ (ਹਰਦੀਪ ਸਿੰਘ ਖੀਵਾ)- ਵੈਟਨਰ ਵੈਲਫੇਅਰ ਆਗੇਨਾਈਨੇਸ਼ਨ ਦੇ ਸੂਬਾ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਖਾਲਸਾ ਦੀ ਅਗਵਾਈ ਵਿਚ ਇਕ ਵਿਸ਼ੇਸ਼ ਮੀਟਿੰਗ ਏਅਰ ਪੋਰਟ ਰੋਡ, ਚੌਂਕ ਮੀਰਾਂਕੋਟ ਦੀ ਆਬਾਦੀ ਬੋਪਾਰਾਏ ਕਾਲੋਨੀ 'ਚ ਕੀਤੀ ਗਈ | ਮੀਟਿੰਗ ਦੌਰਾਨ ਉਕਤ ਆਰਗੇਨਾਈਜੇਸ਼ਨ ਵਲੋਂ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਧਾਰਮਿਕ ਸੰਸਥਾ ਅਜਨੋਹਾ ਅਤੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਦੇਖ ਰੇਖ ਹੇਠ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 12 ਤੋਂ 19 ਨਵੰਬਰ ਤੱਕ 54 ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ ਗਏ ਸਨ | ਇਨ੍ਹਾਂ ਕੈਂਪਾਂ ਵਿਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਸੂਬਾ ਪ੍ਰਧਾਨ ਦਿਲਬਾਗ ਸਿੰਘ ਖਾਲਸਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨ ਕਰਦਿਆਂ ਹੌਂਸਲਾ ਅਫ਼ਜ਼ਾਈ ਕੀਤੀ ਗਈ | ਪ੍ਰਧਾਨ ਦਿਲਬਾਗ ਸਿੰਘ ਖਾਲਸਾ ਨੇ ਦੱਸਿਆ ਕਿ ਵੈਟਰਨ ਵੈਲਫੇਅਰ ਆਰਗੇਨਾਈਜੇਸ਼ਨ ਵਲੋਂ ਉਕਤ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਅਤੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਭਾਰਤੀ ਫੌਜ ਦੇ ਅਧਿਕਾਰੀਆਂ ਤੇ ਫੌਜ ਦੇ ਜਵਾਨਾਂ ਨਾਲ ਮਿਲ ਕੇ ਸਾਂਝੇ ਤੌਰ 'ਤੇ ਕੈਂਪ ਲਗਾਏ ਗਏ ਹਨ ਅਤੇ ਇਹ ਅੱਜ ਵੀ ਚੱਲ ਰਹੇ ਹਨ | ਇਸ ਕੈਂਪ ਵਿਚ ਸੇਵਾ ਮੁਕਤ ਫੌਜੀ ਤੇ ਸੇਵਾ ਮੁਕਤ ਜੰਗਾਂ ਯੁੱਧਾਂ ਦੇ ਮਾਹਿਰ ਸੈਨਿਕਾਂ ਵਲੋਂ ਮਿਲ ਕੇ ਉਪਰਾਲਾ ਕੀਤਾ ਗਿਆ | ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਕੈਂਪ ਅਧਿਕਾਰੀ 15 ਕਮਾਂਡਰ, ਮੇਜਰ ਜਨਰਲ ਕਾਰਤਿਕ ਸ਼ਿਸਾਦਰੀ ਸੀ , ਕਰਨਲ ਰਜੇਸ ਕੁਮਾਰ ਸੀ. ਐੱਮ. ਪੀ. ਯੂਨਿਟ, ਕਰਨਲ ਪੁਸ਼ਪ ਰਾਜ, ਕਰਨਲ ਡੀ. ਕੇ. ਗੁਪਤਾ ਤੇ ਕੈਪਟਨ ਨਨਜੀਤ ਸਿੰਘ ਦੀ ਨਿਗਰਾਨੀ ਹੇਠ ਜਵਾਨ ਮਿਲ ਕੇ ਕੰਮ ਕਰ ਰਹੇ ਹਨ | ਇਸ ਮੌਕੇ ਪੰਜਾਬ ਪ੍ਰਧਾਨ ਸੂਬੇਦਾਰ ਦਿਲਬਾਗ ਸਿੰਘ, ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਡਾ. ਸੂਬੇਦਾਰ ਬਲਦੇਵ ਸਿੰਘ, ਬਲਜੀਤ ਸਿੰਘ ਬਿੱਲਾ ਅਜਨੋਹਾ, ਕੈਪਟਨ ਜਗਜੀਤ ਸਿੰਘ, ਕੈਪਟਨ ਰਣਜੋਧ ਸਿੰਘ, ਸੂਬੇਦਾਰ ਬਖਸ਼ੀਸ਼ ਸਿੰਘ, ਹੌਲਦਾਰ ਗੁਰਦੀਪ ਸਿੰਘ ਬਾਜਵਾ, ਕੁਲਦੀਪ ਸਿੰਘ ਖੇੜਾ, ਕੈਪਟਨ ਰਣਜੀਤ ਸਿੰਘ, ਜਸਪਾਲ ਸਿੰਘ, ਜਸਵੀਰ ਸਿੰਘ, ਆਤਮਾ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ ਗਰੇਵਾਲ, ਬਿਪਨ ਕੁਮਾਰ, ਜੋਬਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਿਹਾਰ 'ਚ ਐਨ.ਡੀ.ਏ. ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੇ ਹੋਰਡਿੰਗ ਤੇ ਪੋਸਟਰ ਲਗਾਏ ਅਗਲੀ ਖ਼ਬਰ ਬਾਬਾ ਸਾਹਿਬ ਸਿੰਘ ਕਬੱਡੀ ਕਲੱਬ ਜੰਡ ਦੇ ਖਿਡਾਰੀਆਂ ਨੇ ਕਬੱਡੀ ਚੈਂਪੀਅਨਸ਼ਿਪ 'ਚ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।