16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਗਰ ਕੀਰਤਨ ਦੇ ਸਵਾਗਤ ਲਈ ਡੀ.ਸੀ. ਨੇ ਅਧਿਕਾਰੀਆਂ ਦੀਆਂ ਲਾਈਆਂ ਡਿਊਟੀਆਂ

ਅਜੀਤ ਡੈਸਕ 20-11-2025

ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਅੱਜ 20 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਸਜਾਏ ਜਾ ਰਹੇ ਨਗਰ ਕੀਰਤਨ ਜੋ ਕਿ ਗੁਰਦਾਸਪੁਰ ਤੋਂ ਮਹਿਤਾ ਚੌਂਕ ਦੇ ਰਸਤੇ ਤੋਂ ਜ਼ਿਲ੍ਹੇ ਵਿਚ ਦਾਖਲ ਹੋਵੇਗਾ ਦੇ ਸਵਾਗਤ ਲਈ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਜ਼ਿਲ੍ਹੇ 'ਚ ਪ੍ਰਵੇਸ਼ ਕਰਨ ਮੌਕੇ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਜਾਵੇਗਾ। ਸਰਕਾਰ ਵਲੋਂ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਿਤੀ 20 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। 21 ਨਵੰਬਰ ਨੂੰ ਇਹ ਨਗਰ ਕੀਰਤਨ ਇਥੋਂ ਸ਼ੁਰੂ ਹੋ ਕੇ ਸ੍ਰੀ ਸ਼ਹੀਦ ਗੰਜ ਸਾਹਿਬ ਗਿਲਵਾਲੀ ਗੇਟ, ਹਕੀਮਾਂ ਗੇਟ, ਖਜ਼ਾਨਾ ਗੇਟ, ਝਬਾਲ ਰੋਡ, ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਲਈ ਜਾਵੇਗਾ। ਇਥੇ ਇਲਾਕਾ ਨਿਵਾਸੀ ਪ੍ਰਸ਼ਾਸਨ ਦੇ ਨਾਲ ਮਿਲ ਕੇ ਨਗਰ ਕੀਰਤਨ ਦਾ ਸਵਾਗਤ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਸਹਾਇਕ, ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ, ਸੁਰਿੰਦਰ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਲੈਕਚਰ ਤੇ ਭਾਸ਼ਨ ਮੁਕਾਬਲੇ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।