ਅੰਮ੍ਰਿਤਸਰ, 19 ਨਵੰਬਰ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਸੂਬੇ 'ਚ ਵਧ ਰਹੇ ਅਪਰਾਧ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਜੇਕਰ ਸਥਿਤੀ ਜਲਦੀ ਨਾ ਸੁਧਰੀ ਤਾਂ ਲੋਕਾਂ ਨੂੰ ਸਰਕਾਰ ਦੇ ਵਿਕਾਸ ਕਾਰਜ ਯਾਦ ਵੀ ਨਹੀਂ ਰਹਿਣਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਵੱਧ ਰਹੇ ਅਪਰਾਧ ਨੂੰ ਰੋਕਣ ਲਈ ਸਰਕਾਰ ਸਖ਼ਤ ਕਦਮ ਚੁੱਕੇ। ਪ੍ਰੋ: ਚਾਵਲਾ ਕਿਹਾ ਕਿ ਪਿਛਲੇ ਕੁਝ ਮਹੀਨਿਆਂ 'ਚ ਸੂਬੇ 'ਚ ਗੈਂਗਸਟਰਾਂ ਵਲੋਂ ਜਬਰੀ ਵਸੂਲੀ, ਕਤਲ ਅਤੇ ਡਕੈਤੀ ਦੀਆਂ ਘਟਨਾਵਾਂ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਮ ਨਾਗਰਿਕਾਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰੋ: ਚਾਵਲਾ ਨੇ ਕਿਹਾ ਕਿ ਪੰਜਾਬ ਦਾ ਸ਼ਾਂਤਮਈ ਮਾਹੌਲ ਇਸ ਸਮੇਂ ਅਪਰਾਧੀਆਂ ਕਾਰਨ ਖ਼ਤਰੇ 'ਚ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਗੈਂਗਸਟਰ ਖੁੱਲ੍ਹੇਆਮ ਧਮਕੀਆਂ ਦੇ ਰਹੇ ਹਨ ਅਤੇ ਕਾਰੋਬਾਰੀਆਂ ਤੋਂ ਪੈਸੇ ਵਸੂਲ ਰਹੇ ਹਨ। ਅਜਿਹੀਆਂ ਘਟਨਾਵਾਂ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਤਲ ਅਤੇ ਡਕੈਤੀ ਦੀਆਂ ਵਧਦੀਆਂ ਘਟਨਾਵਾਂ ਨੇ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਨੂੰ ਵਧਾ ਦਿੱਤਾ ਹੈ।
ਪੰਜਾਬ 'ਚ ਵਧ ਰਹੇ ਅਪਰਾਧ ਨੂੰ ਰੋਕਣ ਲਈ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰੋ: ਚਾਵਲਾ
ਅਜੀਤ ਡੈਸਕ
20-11-2025