ਅੰਮਿ੍ਤਸਰ, 20 ਨਵੰਬਰ (ਰੇਸ਼ਮ ਸਿੰਘ)- ਬਟਾਲਾ ਤੋਂ ਬਦਲ ਕੇ ਅੰਮਿ੍ਤਸਰ ਦੇ ਐੱਸ.ਐੱਸ.ਪੀ. ਨਿਯੁਕਤ ਹੋਏ ਆਈ.ਪੀ.ਐੱਸ. ਅਧਿਕਾਰੀ ਸੁਹੇਲ ਕਾਸਿਮ ਮੀਰ ਨੇ ਅੱਜ ਇੱਥੇ ਆਪਣੇ ਅਹੁਦੇ ਦਾ ਕਾਰਜਭਾਲ ਸੰਭਾਲ ਲਿਆ ਹੈ | ਉਹ ਇੱਥੇ ਮਨਿੰਦਰ ਸਿੰਘ ਐੱਸ.ਐੱਸ.ਪੀ. ਨੂੰ ਮੁੱਅਤਲ ਕੀਤੇ ਜਾਣ ਉਪਰੰਤ ਖਾਲੀ ਹੋਏ ਅਹੁਦੇ 'ਤੇ ਨਿਯੁਕਤ ਹੋਏ ਹਨ | ਅੱਜ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲੇ ਜਾਣ ਤੋਂ ਪਹਿਲਾਂ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਵਾਹਿਗੁਰੂ ਦਾ ਅਸ਼ੀਰਵਾਦ ਹਾਸਿਲ ਕੀਤਾ | ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਹ ਇਥੇ ਸੂਚਨਾ ਕੇਂਦਰ ਵਿਖੇ ਵੀ ਗਏ, ਜਿੱਥੇ ਉਨ੍ਹਾਂ ਨੂੰ ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਸ੍ਰੀ ਸੁਹੇਲ ਕਾਸਿਮ ਮੀਰ ਐੱਸ ਐੱਸ. ਪੀ. ਨੂੰ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਸਨਮਾਨਿਤ ਕੀਤਾ ਇਸ ਮੌਕੇ ਸਰਬਜੀਤ ਸਿੰਘ ਸੂਚਨਾ ਅਧਿਕਾਰੀ , ਸਤਨਾਮ ਸਿੰਘ ਗਾਈਡ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ
ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅਜੀਤ ਡੈਸਕ
21-11-2025