01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਥਾਨਕ ਸਰਕਾਰਾਂ ਵਿਭਾਗ ਦੇ ਚੀਫ਼ ਵਿਜੀਲੈਂਸ ਅਫ਼ਸਰ ਦੀ ਟੀਮ ਮੁੜੀ ਵਾਪਸ ਕੁਝ ਲੋਕਾਂ ਤੱਕ ਹੀ ਸੀਮਤ ਰਹੀ ਟੀਮ ਦੀ ਪੜਤਾਲ

ਅਜੀਤ ਡੈਸਕ 21-11-2025
ਅੰਮਿ੍ਤਸਰ, 20 ਨਵੰਬਰ (ਹਰਮਿੰਦਰ ਸਿੰਘ)-ਸ਼ਹਿਰ 'ਚ ਵੱਡੇ ਪੱਧਰ 'ਤੇ ਅਣ-ਅਧਿਕਾਰਤ ਇਮਾਰਤਾਂ ਦਾ ਨਿਰਮਾਣ ਹੋ ਰਿਹਾ ਹੈ | ਜਿਸ ਨੂੰ ਲੈ ਕੇ ਨਗਰ ਨਿਗਮ ਦਾ ਬਿਲਡਿੰਗ ਵਿਭਾਗ ਅਕਸਰ ਹੀ ਚਰਚਾ 'ਚ ਰਹਿੰਦਾ ਹੈ | ਨਾਜਾਇਜ਼ ਉਸਾਰੀਆਂ ਦੀ ਆੜ 'ਚ ਸਿਆਸੀ ਲੋਕਾਂ, ਕੁਝ ਸਰਕਾਰੀ ਮੁਲਾਜ਼ਮਾਂ ਅਤੇ ਕਈ ਸ਼ਿਕਾਇਤਕਰਤਾਵਾਂ ਦੀਆਂ ਜੇਬਾਂ ਗਰਮ ਹੰੁਦੀਆਂ ਹਨ | ਹਾਲ ਹੀ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਚੀਫ਼ ਵਿਜੀਲੈਂਸ ਅਫ਼ਸਰ ਦੀ ਇਕ ਟੀਮ ਵਲੋਂ ਅੰਮਿ੍ਤਸਰ ਦਾ ਦੌਰਾ ਕੀਤਾ ਗਿਆ | ਇਸ ਟੀਮ ਵਲੋਂ ਸ਼ਹਿਰ 'ਚ ਉਸਰ ਰਹੀਆਂ ਕਈ ਇਮਾਰਤਾਂ ਦੀ ਜਾਣਕਾਰੀ ਇਕੱਠੀ ਕੀਤੀ ਗਈ | ਇਨ੍ਹਾਂ ਵਿਚੋਂ ਬਹੁਤ ਸਾਰੀਆਂ ਇਮਾਰਤਾਂ ਦਾ ਦੌਰਾ ਸ਼ਿਕਾਇਤਕਰਤਾਵਾਂ ਵਲੋਂ ਕਰਵਾਇਆ ਗਿਆ ਪਰ ਬਹੁਤ ਸਾਰੀਆਂ ਇਮਾਰਤਾਂ ਅਜਿਹੀਆਂ ਰਹਿ ਗਈਆਂ ਹਨ ਜਿਨ੍ਹਾਂ 'ਤੇ ਪਰਦਾ ਵੀ ਪਾਇਆ ਗਿਆ ਹੈ | ਆਖ਼ਰਕਾਰ ਇਹ ਪਰਦਾ ਕਿਉਂ ਪਾਇਆ ਇਹ ਸਵਾਲ ਪੈਦਾ ਹੁੰਦਾ ਹੈ | ਵਿਜੀਲੈਂਸ ਦੀ ਟੀਮ ਤੋਂ ਬਚਾਈਆਂ ਇਮਾਰਤਾਂ ਦੇ ਪਿੱਛੇ ਕੌਣ ਹੈ ਅਤੇ ਇਨ੍ਹਾਂ ਨੂੰ ਕਿਸ ਕਰਕੇ ਅੱਖੋਂ ਪਰੋਖੇ ਰੱਖਿਆ ਗਿਆ ਹੈ? ਚਰਚਾ ਹੈ ਵਿਜੀਲੈਂਸ ਦੀ ਟੀਮ ਦੇ ਅੰਮਿ੍ਤਸਰ ਪਹੁੰਚਣ ਦੀ ਜਾਣਕਾਰੀ ਸਭ ਤੋਂ ਪਹਿਲਾਂ ਕੁਝ ਸ਼ਿਕਾਇਤਕਰਤਾਵਾਂ ਤੱਕ ਪਹਿਲਾਂ ਹੀ ਪਹੁੰਚ ਗਈ ਸੀ ਅਤੇ ਉਨ੍ਹਾਂ ਵਲੋਂ ਹੀ ਆਪਣੇ ਪੱਧਰ 'ਤੇ ਹੀ ਟੀਮ ਨੂੰ ਅਣ-ਅਧਿਕਾਰਤ ਇਮਾਰਤਾਂ ਦਾ ਦੌਰਾ ਕਰਵਾਇਆ ਗਿਆ ਸੀ | ਇਸ ਸੰਬੰਧ ਵਿਜੀਲੈਂਸ ਟੀਮ ਵਲੋਂ ਵੀ ਮੰਨਿਆ ਜਾ ਰਿਹਾ ਹੈ ਉਨ੍ਹਾਂ ਦਾ ਸਰਵੇਖਣ ਅਜੇ ਅਧੂਰਾ ਹੈ, ਪੂਰੀ ਪੜਤਾਲ ਲਈ ਅਜੇ ਉਨ੍ਹਾਂ ਨੂੰ ਹੋਰ ਸਮਾਂ ਲੱਗੇਗਾ | ਇਸ ਟੀਮ ਦੀ ਅਗਵਾਈ ਕਰ ਰਹੇ ਸਥਾਨਕ ਸਰਕਾਰਾਂ ਵਿਭਾਗ ਦੀ ਚੀਫ਼ ਵਿਜੀਲੈਂਸ ਅਫ਼ਸਰ ਦੀ ਟੀਮ ਦੇ ਸੀਨੀਅਰ ਵਿਜੀਲੈਂਸ ਅਫ਼ਸਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਦੋ ਦਿਨਾਂ 'ਚ ਜੋ ਜਾਣਕਾਰੀ ਹਾਸਲ ਕੀਤੀ ਹੈ ਉਹ ਅਜੇ ਅਧੂਰੀ ਹੈ | ਉਨ੍ਹਾਂ ਨੂੰ ਜਦੋਂ ਸ਼ਿਕਾਇਤਕਰਤਾ ਨੂੰ ਨਾਲ ਲੈ ਕੇ ਬਿਲਡਿੰਗਾਂ ਦੀ ਪੜਤਾਲ ਕਰਨ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਆਪਣੀ ਟੀਮ ਦੇ ਨਾਲ ਬਿਲਡਿੰਗ ਵਿਭਾਗ ਦੇ ਇਕ ਏ. ਟੀ. ਪੀ. ਅਤੇ ਬਿਲਡਿੰਗ ਇੰਸਪੈਕਟਰਾਂ ਨੂੰ ਨਾਲ ਲੈ ਕੇ ਗਏ ਸਨ | ਜਿਨ੍ਹਾਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਅਣ-ਅਧਿਕਾਰਤ ਇਮਾਰਤਾਂ ਸਾਹਮਣੇ ਆਈਆਂ ਹਨ ਉਨ੍ਹਾਂ ਦੀ ਸਕਰੂਟਨੀ ਕਰਵਾਈ ਜਾਵੇਗੀ | ਜਿਸ ਤੋਂ ਬਾਅਦ ਜੋ ਵੀ ਕਾਰਵਾਈ ਬਣਦੀ ਹੈ ਉਸ ਸਾਰੇ ਉਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ |
ਪਿਛਲੀ ਖ਼ਬਰ ਖੰਡਰ 'ਚ ਤਬਦੀਲ ਹੋ ਰਹੀ ਪੁਰਾਣੇ ਵਿਕਟੋਰੀਆ ਜੁਬਲੀ ਹਸਪਤਾਲ ਦੀ ਇਮਾਰਤ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲੜੀਵਾਰ ਸਮਾਗਮ ਜਾਰੀ: ਗੁਰਦੁਆਰਾ ਸ੍ਰੀ ਹਰਿ ਰਾਇ ਸਾਹਿਬ ਮਜੀਠਾ ਰੋਡ ਵਿਖੇ ਹੋਇਆ ਗੁਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।