ਪੀੜਤ ਪਰਿਵਾਰ ਸਮੇਤ ਕਿਸਾਨਾਂ ਨੇ ਦੋਸ਼ੀਆਂ ਨੂੰ 26 ਤੱਕ ਗਿ੍ਫ਼ਤਾਰ ਕਰਨ ਦੀ ਦਿੱਤੀ ਚਿਤਾਵਨੀ
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਪਿੰਡ ਲਦੇਹ ਦੀ ਇਕ ਵਿਆਹੁਤਾ ਔਰਤ ਨੂੰ ਤੰਗ ਪ੍ਰ੍ਰੇਸ਼ਾਨ ਕਰਕੇ ਆਤਮ ਹੱਤਿਆ ਕਰਨ ਲਈ ਮਜਬੂਰ ਵਾਲੇ ਸਹੁਰੇ ਪਰਿਵਾਰ ਵਿਰੁੱਧ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਉਕਤ ਆਤਮਾ ਹੱਤਿਆ ਕਰਨ ਵਾਲੀ ਔਰਤ ਦੇ ਪੇਕੇ ਪਰਿਵਾਰ ਦੇ ਹੱਕ 'ਚ ਡਟਦਿਆਂ ਇਨਸਾਫ ਲੈਣ ਲਈ ਪੁਲਿਸ ਥਾਣਾ ਰਾਜਾਸਾਂਸੀ ਮੂਹਰੇ ਨਾਅਰੇਬਾਜ਼ੀ ਕੀਤੀ ਗਈ | ਇਸ ਸੰਬੰਧੀ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਜ਼ਿਲ੍ਹਾ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਲਦੇਹ ਦੀ ਔਰਤ ਪਰਮਿੰਦਰ ਕੌਰ ਜੋ ਕਿ ਪਿੰਡ ਉਮਰਪੁਰਾ ਦੇ ਵਸਨੀਕ ਗੁਰਪ੍ਰੀਤ ਸਿੰਘ ਨਾਲ ਵਿਆਹੀ ਹੋਈ ਸੀ, ਨੂੰ ਉਸ ਦੇ ਪਤੀ ਗੁਰਪ੍ਰੀਤ ਸਿੰਘ ਤੇ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਕਰਕੇ ਬੀਤੇ ਦਿਨੀ 27 ਅਕਤੂਬਰ 2025 ਨੂੰ ਖੁਦਕੁਸ਼ੀ ਕਰ ਗਈ ਸੀ | ਜਿਸ ਦਾ ਮੁਕੱਦਮਾ ਦਰਜ ਹੋਣ ਤੋਂ 25 ਦਿਨ ਬੀਤ ਜਾਣ ਬਾਅਦ ਵੀ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਜਥੇਬੰਦੀ ਦੇ ਕਾਰਕੁਨਾਂ ਵਲੋਂ ਅੱਜ ਪੁਲਿਸ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ ਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਗਿਆ ਹੈ ਕਿ ਜੇਕਰ ਇਸ ਮਾਮਲੇ ਦੇ ਦੋਸ਼ੀਆਂ ਨੂੰ 26 ਨਵੰਬਰ ਤੱਕ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਰਾਜਾਸਾਂਸੀ ਥਾਣੇ ਮੂਹਰੇ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਨੇ ਹਾਜ਼ਰ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦਾ ਇਕ ਡੈਪੂਟੇਸ਼ਨ ਪਹਿਲਾਂ ਵੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੂੰ ਮਿਲਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ | ਇਸ ਮੌਕੇ ਕਿਸਾਨ ਆਗੂ ਸੁਖਵਿੰਦਰ ਸਿੰਘ ਕਿਆਮਪੁਰ, ਬਲਦੇਵ ਸਿੰਘ ਸਹਿੰਸਰਾ, ਬਲਜਿੰਦਰ ਸਿੰਘ ਰਡਾਲਾ, ਪਰਮਪਾਲ ਸਿੰਘ ਰਾਜਾਸਾਂਸੀ, ਦਲਜੀਤ ਸਿੰਘ ਬੱਲ ਸਚੰਦਰ, ਪਵਿੱਤਰ ਸਿੰਘ ਲਦੇਹ, ਸੂਬੇਦਾਰ ਜਗਿੰਦਰ ਸਿੰਘ ਘੁੱਕੇਵਾਲੀ ਆਦਿ ਹਾਜ਼ਰ ਸਨ | ਇਸ ਸੰਬੰਧੀ ਪੁਲਿਸ ਥਾਣਾ ਰਾਜਾਸਾਂਸੀ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |
ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਪੁਲਿਸ ਖ਼ਿਲਾਫ਼ ਰੋਸ
ਅਜੀਤ ਡੈਸਕ
21-11-2025