ਸੁਲਤਾਨਵਿੰਡ, 20 ਨਵੰਬਰ (ਗੁਰਨਾਮ ਸਿੰਘ ਬੁੱਟਰ)-ਯਾਦਵਿੰਦਰਾ ਪਬਲਿਕ ਹਾਈ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਬੈਡਮਿੰਟਨ ਟੂਰਨਾਮੈਂਟ ਯੁਨਾਈਟਡ ਐਮਚਿਉਰ ਸਪੋਰਟਸ ਅਕੈਡਮੀ ਅੰਮਿ੍ਤਸਰ ਵਲੋਂ ਦੂਸਰਾ ਓਪਨ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਤਕਰੀਬਨ 12 ਵੱਖ-ਵੱਖ ਸਕੂਲਾਂ ਦੇ 12 ਤੋਂ 18 ਸਾਲ ਦੇ ਖਿਡਾਰੀਆਂ ਨੇ ਭਾਗ ਲਿਆ | ਇਸ ਟੂਰਨਾਮੈਂਟ ਦੌਰਾਨ ਵਿਸ਼ਾਲਜੀਤ ਸਿੰਘ ਏ.ਡੀ.ਸੀ.ਪੀ. ਸਿਟੀ ਵਨ ਅੰਮਿ੍ਤਸਰ ਤੇ ਕੌਂਸਲਰ ਜਰਨੈਲ ਸਿੰਘ ਢੋਟ ਮੁੱਖ ਮਹਿਮਾਨ ਵਜੋਂ ਵਿਸ਼ੇਸ ਤੌਰ 'ਤੇ ਪਹੁੰਚੇ, ਜਿਨ੍ਹਾਂ ਟੂਰਨਾਮੈਂਟ ਦਾ ਆਗਾਜ਼ ਗੁਬਾਰੇ ਉਡਾ ਕੇ ਕਰਵਾਇਆ | ਪਿੰ੍ਰਸੀਪਲ ਯਾਦਵਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ | ਉਪਰੰਤ ਮੁੱਖ ਮਹਿਮਾਨ ਸਾਹਿਬਾਨ ਨੇ ਆਪ ਖੇਡ ਕੇ ਇਨ੍ਹਾਂ ਖਿਡਾਰੀਆਂ ਦਾ ਉਤਸ਼ਾਹ ਵਧਾਇਆ | ਏ. ਡੀ. ਸੀ. ਪੀ. ਸਿਟੀ ਵਨ ਵਿਸ਼ਾਲਜੀਤ ਸਿੰਘ ਨੇ ਖਿਡਾਰੀਆਂ ਨੂੰ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਸਾਨੂੰ ਖੇਡਾਂ 'ਚ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ | ਜਿਸ ਨਾਲ ਸਾਡੇ ਸਰੀਰ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੋ ਸਕੇ | ਏ. ਡੀ. ਸੀ. ਪੀ. ਸਿਟੀ ਵਨ ਵਿਸ਼ਾਲਜੀਤ ਸਿੰਘ ਅਤੇ ਕੌਂਸਲਰ ਜਰਨੈਲ ਸਿੰਘ ਢੋਟ ਨੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ | ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਸਮਾਰੋਹ 'ਤੇ ਪਿ੍ੰਸੀਪਲ ਯਾਦਵਿੰਦਰ ਸਿੰਘ, ਡਾ. ਸੁਪਿੰਦਰ ਸਿੰਘ ਢਿੱਲੋਂ ਪ੍ਰਧਾਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਿੰਡ ਸੁਲਤਾਨਵਿੰਡ ਵਲੋਂ ਯਾਦਗਾਰ ਚਿੰਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨੈਨਕਵਲ ਸਿੰਘ ਹੈਪੀ, ਅਕੈਡਮੀ ਦੇ ਵਾਈਸ ਪ੍ਰੈਸੀਡੈਂਟ ਐਮ.ਪੀ. ਸਿੰਘ, ਗੁਰਿੰਦਰ ਸਿੰਘ ਰੰਧਾਵਾ ਮੈਂਬਰ, ਅਰਜਨ ਸਿੰਘ, ਜਗਦੀਸ਼ ਸਿੰਘ, ਜਸਵਿੰਦਰ ਸਿੰਘ ਜੱਸਾ, ਅਰਜਨ ਸਿੰਘ ਮੈਡਮ ਨਵਨੀਤ ਕੌਰ, ਕੁਲਜੀਤ ਕੌਰ, ਜਗਜੀਤ ਸਿੰਘ, ਸ਼ਰਨਜੀਤ ਕੌਰ ਅਤੇ ਹੋਰ ਸਮੂਹ ਸਟਾਫ ਮੈਂਬਰ ਹਾਜ਼ਰ ਸਨ | ਸਕੂਲ ਪਿ੍ੰਸੀਪਲ ਯਾਦਵਿੰਦਰ ਸਿੰਘ ਤੇ ਸਮੂਹ ਸਟਾਫ ਵਲੋਂ ਏ.ਡੀ.ਸੀ.ਪੀ. ਵਿਸ਼ਾਲਜੀਤ ਸਿੰਘ ਅਤੇ ਕੌਂਸਲਰ ਅਮਰਬੀਰ ਸਿੰਘ ਢੋਡ ਨੂੰ ਸਨਮਾਨਿਤ ਵੀ ਕੀਤਾ ਗਿਆ |