01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਥਾਨਕ ਸਰਕਾਰਾਂ ਮੰਤਰੀ ਅੱਜ ਨਿਗਮ ਮੁਲਾਜ਼ਮਾਂ ਦੇ ਪਰਿਵਾਰਕ ਵਾਰਿਸਾਂ ਨੂੰ ਸੌਪਣਗੇ ਨਿਯੁਕਤੀ ਪੱਤਰ

ਅਜੀਤ ਡੈਸਕ 21-11-2025
ਅੰਮਿ੍ਤਸਰ, 20 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮਿ੍ਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਲਈ ਗਠਿਤ ਸਬ ਕਮੇਟੀ ਵਲੋਂ ਲਏ ਫੈਸਲਿਆਂ ਅਨੁਸਾਰ 60 ਮਿ੍ਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਗਮ 'ਚ ਨੌਕਰੀਆਂ ਦਿੱਤੀਆਂ ਹਨ | ਇਨ੍ਹਾਂ ਵਾਰਸਾਂ ਨੂੰ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਅੱਜ 21 ਨਵੰਬਰ ਨੂੰ ਨਿਯੁਕਤੀ ਪੱਤਰ ਸੌਪਣਗੇ | ਇਸ ਸੰਬੰਧ ਵਿਚ ਨਗਰ ਨਿਗਮ ਦਫ਼ਤਰ ਵਿਖੇ ਇਕ ਸਮਾਗਮ ਰੱਖਿਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਦੀ ਪ੍ਰਧਾਨਗੀ ਹੇਠ ਕਰਵਾਏ ਜਾਣ ਵਾਲੇ ਇਸ ਸਮਾਗਮ 'ਚ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ 60 ਮਿ੍ਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ | ਜਿਨ੍ਹਾਂ 'ਚ ਤਿੰਨ ਕਲਰਕ, 40 ਸਫਾਈ ਸੇਵਕ, 6 ਬੇਲਦਾਰ, 6 ਸੇਵਾਦਾਰ, ਇਕ ਸੀਵਰਮੈਨ, ਇਕ ਰਿਸਟੋਰਰ, ਚੌਕੀਦਾਰ 2, ਅਤੇ ਇਕ ਮਿਸਤਰੀ ਸ਼ਾਮਿਲ ਹੈ |
ਪਿਛਲੀ ਖ਼ਬਰ ਪਾਕਿ 'ਚ ਵਿਰੋਧੀ ਗੱਠਜੋੜ ਨੇ 27ਵੀਂ ਸੋਧ ਦੇ ਵਿਰੋਧ 'ਚ ਕੱਢੀ ਰੈਲੀ <br/> ਅਗਲੀ ਖ਼ਬਰ ਯਾਦਵਿੰਦਰਾ ਪਬਲਿਕ ਹਾਈ ਸਕੂਲ ਵਿਖੇ ਦੂਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।