29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਰੈੈਡੀਮੇਡ ਕੱਪੜੇ ਦੀ ਦੁਕਾਨ 'ਤੇ ਫਾਈਰਿੰਗ ਕਰ ਕੇ ਲੁਟੇਰੇ ਨਕਦੀ ਲੁੱਟ ਕੇ ਫਰਾਰ

ਅਜੀਤ ਡੈਸਕ 21-11-2025
ਅੰਮਿ੍ਤਸਰ/ ਸੁਲਤਾਨਵਿੰਡ, 20 ਨਵੰਬਰ (ਰੇਸ਼ਮ ਸਿੰਘ, ਗੁਰਨਾਮ ਸਿੰਘ ਬੁੱਟਰ)- ਅੰਮਿ੍ਤਸਰ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਤਾਜਾ ਘਟਨਾ ਸੁਲਤਾਨਵਿੰਡ ਦੀ ਮਸ਼ਹੂਰ ਰੈਡੀਮੇਡ ਕੱਪੜਿਆਂ ਦੀ ਦੁਕਾਨ ਗੁਰੂ ਕਿਰਪਾ ਰੈਡੀਮੇਡ 'ਤੇ ਅੱਜ ਰਾਤ ਕੀਰਬ 9 ਵਜੇ ਵਾਪਰੀ, ਜਿਸ 'ਚ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਹਿਲਾਂ ਤਾਂ ਦੁਕਾਨ ਦੇ ਬਾਹਰ ਹਵਾਈ ਫਾਇਰ ਕਰਕੇ ਆਸ-ਪਾਸ ਦੇ ਇਲਾਕੇ 'ਚ ਦਹਿਸ਼ਤ ਫਲਾਈ ਤੇ ਫਿਰ ਦੁਕਾਨ ਦੇ ਅੰਦਰ ਦਾਖਲ ਹੋ ਕੇ ਦੁਕਾਨ ਮਾਲਕ 'ਤੇ ਗੰਨ ਤਾਣ ਕੇ ਉਸ ਦੇ ਗੱਲੇ 'ਚੋਂ ਲੱਖਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ | ਇਸ ਮੌਕੇ ਗੱਲਬਾਤ ਕਰਦਿਆਂ ਗੁਰੂ ਕਿਰਪਾ ਰੈਡੀਮੇਡ ਦੁਕਾਨ ਦੇ ਮਾਲਕ ਰਾਹੁਲ ਨੇ ਦੱਸਿਆ ਕਿ ਲੁਟੇਰਿਆਂ ਦੇ ਹੌਂਸਲੇ ਏਨੇ ਬੁਲੰਦ ਸਨ ਕਿ ਉਹ ਇਸ ਭੀੜ ਭੜੱਕੇ ਵਾਲੇ ਇਲਾਕੇ 'ਚ ਬਿਨਾ ਕਿਸੇ ਦੀ ਪ੍ਰਵਾਹ ਕੀਤਿਆਂ ਬੇਖੌਫ ਹੋ ਕੇ ਪਹਿਲਾਂ ਤਾਂ ਮੇਰੀ ਦੁਕਾਨ ਦੇ ਬਾਹਰ ਹਵਾਈ ਫਾਇਰ ਕੀਤਾ ਤੇ ਫਿਰ ਬੜੇ ਅਰਾਮ ਨਾਲ ਮੇਰੀ ਦੁਕਾਨ ਦੇ ਅੰਦਰ ਦਾਖਲ ਹੋ ਕੇ ਮੈਨੂੰ ਤੇ ਮੇਰੇ ਦੁਕਾਨ ਦੇ ਮੁਲਾਜ਼ਮਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਗੱਲੇ 'ਚ ਪਏ ਤਿੰਨ ਲੱਖ ਦੇ ਕਰੀਬ ਪਈ ਹੋਈ ਰਕਮ ਲੈ ਕੇ ਰਫੂਚੱਕਰ ਹੋ ਗਏ | ਦੁਕਾਨ ਮਾਲਕ ਰਾਹੁਲ ਨੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪਾਸੋਂ ਮੰਗ ਕੀਤੀ ਕਿ ਲੁੱਟ ਕਰਨ ਵਾਲੇ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਬਣਦੇ ਕਾਨੂੰਨ ਤਹਿਤ ਉਨ੍ਹਾਂ 'ਤੇ ਸਖਤ ਕਾਰਵਾਈ ਜਾਵੇ | ਇਸ ਸਮੇ ਮੌਕੇ ਪਹੁੰਚੇ ਏ.ਸੀ.ਪੀ. ਗਗਨਦੀਪ ਸਿੰਘ ਤੇ ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸਪੈਕਟਰ ਬਲਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ |
ਪਿਛਲੀ ਖ਼ਬਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਕੀਰਤਨ ਦਰਬਾਰ ਭਲਕੇ ਅਗਲੀ ਖ਼ਬਰ ਮਹਿੰਦਰਾ ਕਾਲਜ ਦੇ ਬਾਟਨੀ ਅਤੇ ਬਾਇਓਟੈੱਕਨਾਲੋਜੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।