29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵਿਧਾਇਕ ਧਾਲੀਵਾਲ ਵਲੋਂ ਕੇਜਰੀਵਾਲ ਦਾ ਧੰਨਵਾਦ

ਅਜੀਤ ਡੈਸਕ 21-11-2025
ਅਜਨਾਲਾ (ਅੰਮਿ੍ਤਸਰ), 20 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦਿੱਲੀ 'ਚ ਆਪਣੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਪੰਜਾਬ ਵਿਚ ਵਿਕਾਸ ਦੇ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਨਾਲ ਹੀ ਪਿਛਲੇ ਦਿਨੀਂ 'ਆਪ' ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕੀਤੇ ਜਾਣ 'ਤੇ ਧੰਨਵਾਦ ਵੀ ਕੀਤਾ | ਉਪਰੰਤ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਨੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਪਾਰਟੀ ਦਾ ਪੰਜਾਬ ਲਈ ਉਲੀਕਿਆ ਗਿਆ ਵਿਕਾਸ ਏਜੰਡਾ ਸਾਂਝਾ ਕਰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਮੁੜ ਦੇਸ਼ ਦੀ ਅਗਵਾਈ ਕਰੇਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਸ਼ਿਸ਼ ਪੰਜਾਬ ਨੂੰ ਮੁੜ ਆਰਥਿਕ ਲੀਹਾਂ ਉੱਤੇ ਪੱਕਿਆਂ ਕਰਨ ਦੀ ਹੈ |
ਪਿਛਲੀ ਖ਼ਬਰ ਤਰੁਣ ਚੁੱਘ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਕੀਰਤਨ ਦਰਬਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।