29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੀਸ ਐਂਡ ਗੁਡਜ਼ ਐਸੋਸੀਏਸ਼ਨ ਅੰਮਿ੍ਤਸਰ ਦੀ ਮੀਟਿੰਗ

ਅਜੀਤ ਡੈਸਕ 21-11-2025
ਅੰਮਿ੍ਤਸਰ, 20 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਅੱਜ ਪੀਸ ਐਂਡ ਗੁਡਜ਼ ਐਸੋਸੀਏਸ਼ਨ ਅੰਮਿ੍ਤਸਰ ਦੀ ਮੀਟਿੰਗ ਹੋਈ, ਜਿਸ 'ਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਅਤੇ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਉਨ੍ਹਾਂ ਨੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਚਰਚਾ ਕੀਤੀ | ਸੰਗਠਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸਰਕਾਰ ਨੂੰ ਸਭ ਤੋਂ ਵੱਧ ਟੈਕਸ ਅਦਾ ਕਰਨ ਦੇ ਬਾਵਜੂਦ, ਵਪਾਰੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਪ੍ਰਧਾਨ ਓ.ਪੀ. ਬੁਲਾਨੀ, ਸਾਹਿਲ ਸਾਗਰ, ਰਾਜੇਸ਼ ਦੁੱਗਲ, ਵਿਜੇ ਖੰਨਾ, ਅਤੇ ਹੋਰਾਂ ਨੇ ਆਗੂਆਂ ਨੂੰ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ | ਬਾਜ਼ਾਰ 'ਚ ਸੀਵਰੇਜ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ | ਇਸਦੇ ਨਾਲ ਹੀ ਤਾਰਾਂ ਦਾ ਜਾਲ ਕਾਰੋਬਾਰਾਂ ਲਈ ਮੁਸੀਬਤ ਖੜ੍ਹੀ ਕਰ ਰਿਹਾ ਹੈ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਅਤੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਗੁ: ਗੁਰੂ ਕੇ ਮਹਿਲ ਤੋਂ ਡੀ. ਸੀ. ਦਫ਼ਤਰ ਤੱਕ ਮਨੁੱਖੀ ਅਧਿਕਾਰ ਬਹਾਲੀ ਮਾਰਚ ਕੱਢਿਆ ਅਗਲੀ ਖ਼ਬਰ ਤਰੁਣ ਚੁੱਘ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।