29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬਿਜਲੀ ਕੁਨੈਕਸ਼ਨ ਲਈ ਐੱਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਸ਼ਲਾਘਾਯੋਗ- ਵਿਧਾਇਕ ਜਸਵਿੰਦਰ ਸਿੰਘ ਰਮਦਾਸ

ਅਜੀਤ ਡੈਸਕ 21-11-2025
ਅੰਮਿ੍ਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਬਿਜਲੀ ਕੁਨੈਕਸ਼ਨ ਲਈ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਦੇ ਫ਼ੈਸਲੇ ਦਾ 'ਆਪ' ਵਿਧਾਇਕ ਜਸਵਿੰਦਰ ਸਿੰਘ ਰਾਮਦਾਸ ਨੇ ਸਵਾਗਤ ਕਰਦਿਆਂ ਕਿਹਾ ਕਿ ਇਹ ਕਦਮ ਸਿੱਧੇ ਤੌਰ 'ਤੇ ਆਮ ਲੋਕਾਂ ਨੂੰ ਰਾਹਤ ਦੇਵੇਗਾ ਅਤੇ ਬਿਜਲੀ ਕਨੈਕਸ਼ਨ ਸੰਬੰਧੀ ਬੇਵਜ੍ਹਾ ਦੇਰੀ, ਦਫ਼ਤਰੀ ਚੱਕਰਾਂ ਅਤੇ ਫ਼ਾਲਤੂ ਖ਼ਰਚਿਆਂ ਤੋਂ ਲੋਕਾਂ ਨੂੰ ਛੁਟਕਾਰਾ ਮਿਲੇਗਾ | ਰਮਦਾਸ ਨੇ ਕਿਹਾ ਕਿ ਜੇਕਰ ਕਿਸੇ ਜਾਇਦਾਦ 'ਤੇ ਕਾਨੂੰਨੀ ਝਗੜਾ ਨਹੀਂ ਹੈ ਅਤੇ ਜ਼ਮੀਨ-ਜਾਇਦਾਦ ਸਾਫ਼ ਹੈ, ਤਾਂ ਘਰ ਦੀ ਮਲਕੀਅਤ ਦਾ ਦਸਤਾਵੇਜ਼ ਸਿਰਫ਼ ਦਿਖਾਉਣ ਨਾਲ ਹੀ ਬਿਜਲੀ ਕੁਨੈਕਸ਼ਨ ਜਾਰੀ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹੁਣ ਜੇਕਰ ਆਧਾਰ ਕਾਰਡ ਉਪਲੱਬਧ ਨਹੀਂ ਹੈ ਤਾਂ ਡ੍ਰਾਈਵਿੰਗ ਲਾਇਸੈਂਸ ਨੂੰ ਵੀ ਪਛਾਣ ਪ੍ਰਮਾਣ ਪੱਤਰ ਵਜੋਂ ਮੰਨਿਆ ਜਾਵੇਗਾ | ਇਸ ਨਾਲ ਆਮ ਲੋਕਾਂ ਨੂੰ ਦਸਤਾਵੇਜ਼ਾਂ ਦੀ ਕਮੀ ਕਰਕੇ ਹੋਣ ਵਾਲੀ ਦਿਖਤ ਤੋਂ ਵੱਡੀ ਰਾਹਤ ਮਿਲੇਗੀ |
ਪਿਛਲੀ ਖ਼ਬਰ ਡਾ: ਬਲਵਿੰਦਰ ਸਿੰਘ ਛੇਹਰਟਾ ਨਮਿਤ ਸ਼ਰਧਾਂਜਲੀ ਸਮਾਗਮ 23 ਨੂੰ ਅਗਲੀ ਖ਼ਬਰ ਖ਼ੈਬਰ ਪਖਤੂਨਖਵਾ 'ਚ ਪਾਕਿ ਫ਼ੌਜ ਵਲੋਂ 23 ਅੱਤਵਾਦੀ ਮਾਰੇ ਜਾਣ ਦਾ ਦਾਅਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।