15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਨੀਸ਼ ਸਿਸੋਦੀਆ ਵਲੋਂ ਮੇਅਰ ਤੇ ਕੌਂਸਲਰਾਂ ਨਾਲ ਬੈਠਕ

ਅਜੀਤ ਡੈਸਕ 22-11-2025
ਅੰਮਿ੍ਤਸਰ, 21 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਨਵੇਂ ਹਾਊਸ ਦੇ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅੱਜ ਪਹਿਲੀ ਵਾਰ ਨਿਗਮ ਦਫ਼ਤਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੇਅਰ ਅਤੇ ਕੌਂਸਲਰਾਂ ਨਾਲ ਬੈਠਕ ਕੀਤੀ | ਇਸ ਦੌਰਾਨ ਕੂੜਾ ਚੁਕਣ ਵਾਲੀ ਨਵੀਂ ਆਈ ਕੰਪਨੀ ਦੇ ਕੰਮ ਕਰਨ ਸੰਬੰਧੀ ਤਿਆਰ ਕੀਤੀ ਰੂਪਰੇਖਾ ਸੰਬੰਧੀ ਕੌਂਸਲਰਾਂ ਨੂੰ ਜਾਣੂੰ ਕਰਵਾਇਆ ਗਿਆ | ਇਸ ਦੌਰਾਨ ਭਾਵੇਂ ਕਿ ਪੱਤਰਕਾਰਾਂ ਨੂੰ ਦੂਰ ਰੱਖਿਆ ਗਿਆ ਪਰ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਸਿਸੋਦੀਆ ਦਾ ਇਹ ਦੌਰਾ ਕੇਵਲ ਕੰਪਨੀ ਦੇ ਕੰਮ ਕਰਨ ਲਈ ਤਿਆਰ ਕੀਤੀ ਰੂਪ ਰੇਖਾ ਦੀ ਵੀਡਿਓ ਦਿਖਾਉਣ ਤੱਕ ਹੀ ਸੀਮਿਤ ਰਿਹਾ | ਇਸ ਦੌਰਾਨ ਨਾ ਤਾਂ ਮੇਅਰ ਵਲੋਂ ਕਿਸੇ ਕੌਂਸਲਰ ਦੀ ਸ੍ਰੀ ਸਿਸੋਦੀਆ ਨੂੰ ਜਾਣ ਪਹਿਚਾਣ ਕਰਵਾਈ ਅਤੇ ਨਾ ਹੀ ਸ਼ਹਿਰ 'ਚ ਹੋਣ ਵਾਲੇ ਕੰਮਾਂ ਸੰਬੰਧੀ ਹੀ ਕੋਈ ਗੱਲ ਰੱਖੀ | ਇਸ ਦੌਰਾਨ ਸ੍ਰੀ ਸਿਸੋਦੀਆ ਨੇ ਕੌਂਸਲਰਾਂ ਨੂੰ ਸਫ਼ਾਈ ਵਿਵਸਥਾ ਲਈ ਕੰਪਨੀ ਨੂੰ ਸਹਿਯੋਗ ਕਰਨ ਲਈ ਕਿਹਾ | ਇਸ ਤੋਂ ਪਹਿਲਾ ਨਗਰ ਨਿਗਮ ਦਫ਼ਤਰ ਵਿਖੇ ਪਹੁੰਚਣ 'ਤੇ ਸ੍ਰੀ ਸਿਸੋਦੀਆ ਦਾ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਮੇਅਰ ਜਤਿੰਦਰ ਸਿੰਘ ਭਾਟੀਆ, ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ, ਸੀਨੀਅਰ ਡਿਪਟੀ ਮੇਅਰ ਪਿ੍ਅੰਕਾ ਸ਼ਰਮਾ, ਆਮ ਆਦਮੀ ਪਾਰਟੀ ਆਗੂ ਕਮਲ ਕੁਮਾਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬੰਗਾ 26 ਦੇ ਚੰਡੀਗੜ੍ਹ ਮੁਜ਼ਾਹਰੇ 'ਚ ਕਰੇਗੀ ਭਰਵੀਂ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।