14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਸ਼ਤਾਬਦੀ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ 'ਚ ਲਗਾਏ ਹੋਰਡਿੰਗ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ | <br/> 22-11-2025
ਅੰਮਿ੍ਤਸਰ, 21 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮਾਂ ਦੀ ਜਾਣਕਾਰੀ ਦੇਣ ਲਈ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਹੋਰਡਿੰਗਾਂ ਨੂੰ ਉਤਾਰੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ | ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਸ਼ਤਾਬਦੀ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 29 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਹੋਰਡਿੰਗਜ਼ ਲਗਾਏ ਗਏ ਸਨ | ਪ੍ਰੰਤੂ ਦੁੱਖ ਦੀ ਗੱਲ ਹੈ ਕਈ ਥਾਵਾਂ ਤੋਂ ਇਹ ਹੋਰਡਿੰਗ ਉਤਾਰੇ ਗਏ ਹਨ | ਉਨਾਂ ਕਿਹਾ ਕਿ ਕਾਰਪੋਰੇਸ਼ਨ ਅਤੇ ਪ੍ਰਸ਼ਾਸਨ ਵਲੋਂ ਕੀਤੀ ਗਈ ਇਸ ਕਾਰਵਾਈ ਨੇ ਜਿਥੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਉਥੇ ਇਹ ਗੁਰੂ ਸਾਹਿਬ ਦਾ ਅਪਮਾਨ ਵੀ ਹੈ | ਉਨਾਂ ਕਿਹਾ ਕਿ ਸਿੱਖ ਸੰਸਥਾ ਨੇ ਹੁਣ ਤੱਕ ਕਈ ਸ਼ਤਾਬਦੀਆਂ ਮਨਾਈਆਂ ਹਨ, ਪ੍ਰੰਤੂ ਅਜਿਹੀ ਹਰਕਤ ਪਹਿਲਾਂ ਕਦੇ ਨਹੀਂ ਹੋਈ | ਉਨਾਂ ਕਿਹਾ ਕਿ ਅਜਿਹੀਆਂ ਹਰਕਤਾਂ ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ ਕਿ ਇਹ ਗੁਰੂ ਸਾਹਿਬ ਪ੍ਰਤੀ ਕਿਨਾਂ ਕੁ ਸਤਿਕਾਰ ਰੱਖਦੇ ਹਨ | ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ 'ਚ ਲਗਾਏ ਹੋਰਡਿੰਗ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨ... ਅਗਲੀ ਖ਼ਬਰ 350 ਸਾਲਾ ਸ਼ਤਾਬਦੀ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਿਸ਼ੇਸ਼ ਰੇਲ ਗੱਡੀ ਚਲਾਉਣ ਲਈ ਸੋਹੀ ਤੇ ਹੋਰਨਾਂ ਵਲੋਂ ਰੇਲ ਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।