ਛੇਹਰਟਾ, 2 ਦਸੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 83 ਦੇ ਨੌਜਵਾਨ ਕੌਂਸਲਰ ਸੰਦੀਪ ਸਿੰਘ ਵਲੋਂ ਪਾਰਟੀ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਦਾ ਯੂਥ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਯੂਥ ਵਿੰਗ ਦੇ ਇੰਚਾਰਜ ਸੰਦੀਪ ਸਿੰਘ ਵਲੋਂ ਅੱਜ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੇ ਦਫਤਰ ਵਿਚ ਜਾ ਕੇ ਮੁਲਾਕਾਤ ਕੀਤੀ | ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਕੌਂਸਲਰ ਸੰਦੀਪ ਸਿੰਘ ਥਾਪੜਾ ਦਿੰਦੇ ਹੋਏ ਕਿਹਾ ਕਿ 'ਆਪ' ਵਲੋਂ ਹਮੇਸ਼ਾ ਹੀ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਵੱਡਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾਂਦਾ ਹੈ | ਵਿਧਾਇਕ ਸੰਧੂ ਵਲੋਂ ਯੂਥ ਵਿੰਗ ਦੇ ਇੰਚਾਰਜ ਸੰਦੀਪ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਦੀਪ ਸਿੰਘ ਨੇ ਗੱਲਬਾਤ ਕਰਦਿਆਂ ਆਪਣੀ ਨਿਯੁਕਤੀ ਦੇ ਪਾਰਟੀ ਹਾਈ ਕਮਾਂਡ ਤੇ ਵਿਧਾਇਕ ਡਾ. ਸੰਧੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ | ਇਸ ਮੌਕੇ ਅਮਰਜੀਤ ਸਿੰਘ ਵਾਲੀਆ, ਸਰਪੰਚ ਮਨਪ੍ਰੀਤ ਸਿੰਘ ਭੰਡਿਆਰ, ਮਾ: ਬਲਜੀਤ ਸਿੰਘ, ਸਰਬਜੀਤ ਸਿੰਘ ਛੱਬਾ ਆਦਿ ਹਾਜ਼ਰ |
ਕੌਂਸਲਰ ਸੰਦੀਪ ਸਿੰਘ 'ਆਪ' ਵਲੋਂ ਹਲਕਾ ਪੱਛਮੀ ਦੇ ਯੂਥ ਵਿੰਗ ਦੇ ਇੰਚਾਰਜ ਨਿਯੁਕਤ
ਅਜੀਤ ਡੈਸਕ
03-12-2025